Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਈਰਾਨ ਨੇ ਬੰਦ ਕੀਤਾ ਹੋਰਮੁਜ਼ ਸਟ੍ਰੇਟ, ਭਾਰਤ ‘ਚ ਮਹਿੰਗੇ ਹੋ ਸਕਦੇ ਨੇ ਪੈਟਰੋਲ, ਡੀਜ਼ਲ ਤੇ ਗੈਸ

ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਨੇ ਇੱਕ ਵਾਰ ਫਿਰ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਈਰਾਨ ਦੇ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਐਲਾਨ ਕੀਤਾ ਹੈ ਕਿ ਹੋਰਮੁਜ਼ ਸਟ੍ਰੇਟ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀ ਸਪਲਾਈ ਅਤੇ ਊਰਜਾ ਬਾਜ਼ਾਰ ਨੂੰ ਲੈ ਕੇ ਚਿੰਤਾਵਾਂ ਹੋਰ ਗੰਭੀਰ ਹੋ ਗਈਆਂ ਹਨ, ਜਿਸ ਦਾ ਅਸਰ ਭਾਰਤ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ‘ਤੇ ਵੀ ਪੈ ਸਕਦਾ ਹੈ।

ਈਰਾਨੀ ਸਰਕਾਰੀ ਮੀਡੀਆ ਮੁਤਾਬਕ, IRGC ਨੇ ਇੱਕ ਜਹਾਜ਼ ਨੂੰ ਚੇਤਾਵਨੀ ਵਜੋਂ ਫਾਇਰਿੰਗ ਕਰਕੇ ਰੋਕਿਆ। ਈਰਾਨ ਦਾ ਦਾਅਵਾ ਹੈ ਕਿ ਜਹਾਜ਼ ਮਨਜ਼ੂਰਸ਼ੁਦਾ ਸਮੁੰਦਰੀ ਰਸਤੇ ਦੀ ਬਜਾਏ ਗੈਰ-ਅਧਿਕਾਰਤ ਰਸਤੇ ਰਾਹੀਂ ਲੰਘਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਤੋਂ ਬਾਅਦ ਈਰਾਨ ਨੇ ਐਲਾਨ ਕੀਤਾ ਕਿ ਅਮਰੀਕੀ ਦਖ਼ਲਅੰਦਾਜ਼ੀ ਅਤੇ ਖੇਤਰ ਵਿੱਚ ਵਧ ਰਹੇ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਹੋਰਮੁਜ਼ ਸਟ੍ਰੇਟ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਿਆ ਜਾਵੇਗਾ ਅਤੇ ਕਿਸੇ ਵੀ ਜਹਾਜ਼ ਨੂੰ ਉੱਥੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉੱਥੇ ਅਮਰੀਕਾ ਦਾ ਕਹਿਣਾ ਹੈ ਕਿ ਵਪਾਰਕ ਜਹਾਜ਼ਾਂ ਦੀ ਆਵਾਜਾਈ ਪੂਰੀ ਤਰ੍ਹਾਂ ਨਹੀਂ ਰੁਕੀ ਅਤੇ ਉਸ ਨੇ ਇਸ ਘਟਨਾ ਤੋਂ ਬਾਅਦ ਈਰਾਨ ਖ਼ਿਲਾਫ਼ ਤੀਜੇ ਦੌਰ ਦੀ ਫੌਜੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਅਤੇ ਓਮਾਨ ਦੇ ਵਿਦੇਸ਼ ਮੰਤਰੀ ਸਈਦ ਬਦਰ ਅਲ-ਬੁਸੈਦੀ ਵਿਚਕਾਰ ਮਸਕਟ ਵਿੱਚ ਮੀਟਿੰਗ ਹੋਈ। ਦੋਵੇਂ ਆਗੂਆਂ ਨੇ ਦੋ-ਪੱਖੀ ਸਬੰਧਾਂ ਦੇ ਨਾਲ-ਨਾਲ ਖੇਤਰੀ ਸਥਿਤੀ, ਹੋਰਮੁਜ਼ ਸਟ੍ਰੇਟ ਵਿੱਚ ਸਮੁੰਦਰੀ ਆਵਾਜਾਈ ਦੀ ਸੁਰੱਖਿਆ ਅਤੇ ਖੇਤਰ ਵਿੱਚ ਤਣਾਅ ਘਟਾਉਣ ਦੇ ਉਪਾਵਾਂ ‘ਤੇ ਚਰਚਾ ਕੀਤੀ।

Leave a Reply

Your email address will not be published. Required fields are marked *