Live Updates
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆ
1 min read

ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਬੰਧੀ ਦਿੱਤੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦੀਆਂ ਇਨ੍ਹਾਂ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਰਾਜ ਭਰ ਦੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ।

 

ਬਾਲੀ ਨੇ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਅਤੇ ਹਮੇਸ਼ਾ ਆਪਣੀ ਅਮੀਰ ਵਿਭਿੰਨਤਾ ਲਈ ਜਾਣਿਆ ਜਾਂਦਾ ਰਿਹਾ ਹੈ, ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ ਅਤੇ ਇੱਕ ਦੂਜੇ ਦੇ ਵਿਸ਼ਵਾਸ ਤੇ ਪਰੰਪਰਾਵਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਆਪਸੀ ਭਾਈਚਾਰੇ ਅਤੇ ਧਾਰਮਿਕ ਸੰਦਭਾਵਨਾ ਵਿੱਚ ਸਮਾਇਆ ਹੋਇਆ ਹੈ, ਅਤੇ ਕਿਸੇ ਨੂੰ ਵੀ ਕਰੋੜਾਂ ਲੋਕਾਂ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਕੋਈ ਹੱਕ ਨਹੀਂ ਹੈ।

 

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਪ੍ਰੋਗਰਾਮਾਂ ਨੂੰ ਗਾਂਧੀ ਵੱਲੋਂ “ਧਾਰਮਿਕ ਅਡੰਬਰ” ਕਰਾਰ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਬਾਲੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਪੰਜਾਬ ਦੇ ਮਹਾਨ ਰੂਹਾਨੀ ਅਤੇ ਸੱਭਿਆਚਾਰਕ ਵਿਰਸੇ ਦੇ ਸਨਮਾਨ ਵਿੱਚ ਅਤੇ ਧਾਰਮਿਕ ਸ਼ਖਸੀਅਤਾਂ ਦੇ ਮਹਾਨ ਵਿਚਾਰਾਂ ਤੇ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਉਲੀਕੇ ਜਾਂਦੇ ਹਨ।

 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਇਸ ਲਈ ਮਨਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਅੱਜ ਵੀ ਮੌਜੂਦਾ ਪੀੜ੍ਹੀ ਨੂੰ ਹਿੰਮਤ, ਹੱਕ-ਸੱਚ ਅਤੇ ਦੂਜਿਆਂ ਦੇ ਅਧਿਕਾਰਾਂ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਹੈ।

 

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ਼ੋਭਾ ਯਾਤਰਾਵਾਂ, ਡਰੋਨ ਸ਼ੋਅ, ਪਿੰਡਾਂ ਵਿੱਚ ਡਾਕੂਮੈਂਟਰੀਆਂ ਦੀ ਸਕ੍ਰੀਨਿੰਗ ਅਤੇ ਕੀਰਤਨ ਸਮਾਗਮਾਂ ਰਾਹੀਂ ਮਨਾਇਆ ਜਾ ਰਹਾ ਹੈ। ਬਾਲੀ ਨੇ ਕਿਹਾ, “ਇਨ੍ਹਾਂ ਸਾਰੇ ਪ੍ਰੋਗਰਾਮਾਂ ਨੂੰ ‘ਅਡੰਬਰ‘ ਕਹਿਣਾ ਸਿਰਫ਼ ਸਰਕਾਰ ਦੀ ਆਲੋਚਨਾ ਨਹੀਂ ਹੈ, ਇਹ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ।”

 

ਬਾਲੀ ਨੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ‘ ਅਤੇ ‘ਹਮਾਰੇ ਰਾਮ‘ ਸਮੇਤ ਸਨਾਤਨ ਪਰੰਪਰਾਵਾਂ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਵੀ ਬਚਾਅ ਕੀਤਾ ਅਤੇ ਕਿਹਾ ਕਿ ਹਜ਼ਾਰਾਂ ਲੋਕ ਸ਼ਰਧਾ ਅਤੇ ਵਿਸ਼ਵਾਸ ਨਾਲ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਭਾਈਚਾਰੇ ਦੇ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਕਰਦੀ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਰੂਹਾਨੀ ਅਤੇ ਧਾਰਮਿਕ ਪਰੰਪਰਾਵਾਂ ਦਾ ਜਸ਼ਨ ਮਨਾਉਣ ਵਾਲੇ ਪ੍ਰੋਗਰਾਮ ਆਯੋਜਿਤ ਕਰਦੀ ਰਹੇਗੀ।

 

‘ਹਮਾਰੇ ਰਾਮ‘ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਬਾਲੀ ਨੇ ਕਿਹਾ ਕਿ ਇਹ ਰਾਮਾਇਣ ਦੀ ਇੱਕ ਅਜਿਹੀ ਪੇਸ਼ਕਾਰੀ ਹੈ ਜੋ ਇਸ ਦੇ ਵੱਖ-ਵੱਖ ਅਧਿਆਇਆਂ ਨੂੰ ਦਰਸਾਉਂਦੀ ਹੈ ਅਤੇ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਰਗੇ ਮਹੱਤਵਪੂਰਨ ਮੁੱਲਾਂ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ‘ਤੇ ਸਵਾਲ ਚੁੱਕਣਾ ਜਾਂ ਇਹ ਸੁਝਾਅ ਦੇਣਾ ਕਿ ਮੰਦਰ ਨਹੀਂ ਬਣਾਏ ਜਾਣੇ ਚਾਹੀਦੇ, ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ।

 

ਬਾਲੀ ਨੇ ਗਾਂਧੀ ਦੇ ਬਿਆਨਾਂ ‘ਤੇ ਕਾਂਗਰਸੀ ਆਗੂਆਂ ਦੀ ਚੁੱਪੀ ‘ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਅਜਿਹੇ ਬਿਆਨ ਪੰਜਾਬ ਨੂੰ ਧਾਰਮਿਕ ਲੀਹਾਂ ‘ਤੇ ਵੰਡਣ ਦੀ ਕਾਂਗਰਸ ਪਾਰਟੀ ਦੀ ਕੋਸ਼ਿਸ਼ ਨੂੰ ਦਰਸਾਉਂਦੇ ਹਨ। ਉਨ੍ਹਾਂ ਕਾਂਗਰਸੀ ਨੇਤਾ ਦੀਪੇਂਦਰ ਹੁੱਡਾ ਦੀ ਵੀ ਆਲੋਚਨਾ ਕੀਤੀ, ਜਿਨ੍ਹਾਂ ਨੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਿਆ ਸੀ। ਬਾਲੀ ਨੇ ਕਿਹਾ ਕਿ ਸ਼ਾਇਦ ਕਾਂਗਰਸੀ ਆਗੂਆਂ ਦਾ ਅਸਲ ਸਟੈਂਡ ਇਹੀ ਹੈ ਕਿ ਉਹ ਬੇਗੁਨਾਹਾਂ ਦੇ ਕਾਤਲਾਂ ਨੂੰ ਆਦਰਸ਼ ਮੰਨ ਰਹੇ ਹਨ ਅਤੇ ਆਪਣੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ।

 

ਬਾਲੀ ਨੇ ਕਿਹਾ “ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ‘ਤੇ ਵਿਸ਼ਵਾਸ ਪ੍ਰਗਟਾਇਆ ਹੈ। ਅਸੀਂ ਪੰਜਾਬ ਦੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਪ੍ਰੋਗਰਾਮ ਕਰਵਾਉਣਾ ਜਾਰੀ ਰੱਖਾਂਗੇ। ਕਿਸੇ ਵਿਅਕਤੀ ਦੀਆਂ ਟਿੱਪਣੀਆਂ ਸਾਨੂੰ ਅਜਿਹਾ ਕਰਨ ਤੋਂ ਨਹੀਂ ਰੋਕ ਸਕਦੀਆਂ,”।

 

ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ ਅਤੇ 2027 ਵਿੱਚ ਪਾਰਟੀ ਦੇ ਮੁੜ ਸੱਤਾ ਵਿੱਚ ਆਉਣ ‘ਤੇ ਇਸ ਤੋਂ ਵੀ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ।

Leave a Reply

Your email address will not be published. Required fields are marked *