Live Updates
ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ
1 min read

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ: ਮਨਪ੍ਰੀਤ ਸਿੰਘ ਇਯਾਲੀ

ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ‘ਤੇ ਜਾ ਰਹੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁਝ ਸਥਾਨਕ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਬਦਸਲੂਕੀ ਦੀ ਘਟਨਾ ਮੰਦਭਾਗੀ ਅਤੇ ਨਿੰਦਣਯੋਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੀਤਾ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਇਸ ਘਟਨਾ ਨੇ ਸਮੂਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਓਹਨਾ ਨੇ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਆਪਣੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਬੋਲਦਿਆਂ, ਸਰਦਾਰ ਇਯਾਲੀ ਨੇ ਕਿਹਾ ਕਿ ਸਾਡੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਪੀੜਤ ਨੌਜਵਾਨਾਂ ਨੂੰ ਹਰ ਹਾਲ ਵਿੱਚ ਇਨਸਾਫ਼ ਮਿਲੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਗੰਭੀਰ ਮਾਮਲੇ ਦੇ ਤੁਰੰਤ ਅਤੇ ਨਿਰਪੱਖ ਨਿਪਟਾਰੇ ਲਈ ਮਨਪ੍ਰੀਤ ਸਿੰਘ ਇਯਾਲੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ ‘ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ ਅਤੇ ਪੀੜਤ ਨੌਜਵਾਨਾਂ ਨੂੰ ਇਨਸਾਫ਼ ਮਿਲ ਸਕੇ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਸਾਡਾ ਇਕੋ-ਇੱਕ ਮਕਸਦ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਵਿੱਖ ਵਿੱਚ ਕਿਸੇ ਵੀ ਸ਼ਰਧਾਲੂ ਦੇ ਨਾਲ ਅਜਿਹੀ ਨਾਇਨਸਾਫ਼ੀ ਦੁਬਾਰਾ ਨਾ ਵਾਪਰੇ
।
ਉਹਨਾਂ ਨੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੰਗਤਾਂ ਦੇ ਮਨਾਂ ਵਿੱਚ ਮੁੜ ਭਰੋਸਾ ਬਹਾਲ ਕੀਤਾ ਜਾਵੇ।

Leave a Reply

Your email address will not be published. Required fields are marked *