Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਅੰਬਾਲਾ ’ਚ ਸਿੱਖ ਸੰਗਤ ’ਤੇ ਪੁਲਿਸ ਕਾਰਵਾਈ ਦੀ ਜਥੇਦਾਰ ਗੜਗੱਜ ਨੇ ਕੀਤੀ ਨਿੰਦਾ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿੱਚ ਸ਼ਾਂਤੀਪੂਰਨ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਬੇਹੱਦ ਮੰਦਭਾਗਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਸਰਕਾਰ ਅਤੇ ਸਿੱਖ ਆਗੂਆਂ ਵਿਚਾਲੇ ਗੱਲਬਾਤ ਚੱਲ ਰਹੀ ਸੀ, ਤਾਂ ਅਜਿਹੇ ਸਮੇਂ ਬਲ ਦੀ ਵਰਤੋਂ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਕਾਰਵਾਈ ਦੌਰਾਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਮੈਂਬਰਾਂ ਅਤੇ ਮੁਲਾਜ਼ਮਾਂ, ਸਿੱਖ ਸੰਗਤ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਉਨ੍ਹਾਂ ਨੇ ਜਗਦੀਸ਼ ਸਿੰਘ ਝੀਂਡਾ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਹੋਰ ਜ਼ਖਮੀ ਸਿੱਖਾਂ ਦਾ ਹਾਲ-ਚਾਲ ਵੀ ਜਾਣਿਆ। ਗੱਲਬਾਤ ਦੌਰਾਨ ਝੀਂਡਾ ਨੇ ਪੁਲਿਸ ਵੱਲੋਂ ਕੀਤੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ।

ਜਥੇਦਾਰ ਨੇ ਕਿਹਾ ਕਿ ਜੇਕਰ ਸਰਕਾਰ ਸੂਝਬੂਝ ਨਾਲ ਕੰਮ ਲੈਂਦੀ ਤਾਂ ਇਹ ਮਾਮਲਾ ਗੱਲਬਾਤ ਰਾਹੀਂ ਸੁਲਝਾਇਆ ਜਾ ਸਕਦਾ ਸੀ। ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਦੋਵੇਂ ਧਿਰਾਂ ਵਿਚਕਾਰ ਗੱਲਬਾਤ ਚੱਲ ਰਹੀ ਸੀ ਤਾਂ ਅਚਾਨਕ ਬਲ ਦੀ ਵਰਤੋਂ ਕਰਨ ਦੀ ਲੋੜ ਕਿਉਂ ਪਈ। ਉਨ੍ਹਾਂ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ।

ਇਸ ਦੇ ਨਾਲ ਹੀ ਜਥੇਦਾਰ ਗੜਗੱਜ ਨੇ ਖਦਸ਼ਾ ਜ਼ਾਹਰ ਕੀਤਾ ਕਿ ਕਿਤੇ ਕਿਸੇ ਸ਼ਰਾਰਤੀ ਤੱਤ ਨੇ ਸ਼ਾਂਤੀਪੂਰਨ ਧਰਨੇ ਵਿੱਚ ਦਾਖਲ ਹੋ ਕੇ ਮਾਹੌਲ ਖਰਾਬ ਕਰਨ ਜਾਂ ਪ੍ਰਦਰਸ਼ਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਤਾਂ ਨਹੀਂ ਕੀਤੀ। ਉਨ੍ਹਾਂ ਇਸ ਪੱਖ ਦੀ ਵੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ।

ਜਥੇਦਾਰ ਨੇ ਹਰਿਆਣਾ ਸਰਕਾਰ ਤੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ’ਤੇ ਗੱਡੀ ਚੜ੍ਹਾਉਣ ਦੇ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਆਗੂਆਂ ਨਾਲ ਬੈਠ ਕੇ ਗੱਲਬਾਤ ਰਾਹੀਂ ਪੂਰੇ ਮਾਮਲੇ ਦਾ ਹੱਲ ਕੱਢਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਸ਼ਾਂਤੀ ਅਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਧਰਨੇ ਦੌਰਾਨ ਕਿਸੇ ਵੀ ਸ਼ਰਾਰਤੀ ਤੱਤ ਨੂੰ ਮਾਹੌਲ ਖਰਾਬ ਕਰਨ ਦਾ ਮੌਕਾ ਨਾ ਦਿੱਤਾ ਜਾਵੇ।

Leave a Reply

Your email address will not be published. Required fields are marked *