Live Updates
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਸੋਨੇ ਦੀ ਕੀਮਤ ’ਚ ਗਿਰਾਵਟ, ਚਾਂਦੀ ਹੋਈ ਮਹਿੰਗੀ! ਜਾਣੋ ਨਵੇਂ ਰੇਟਬਿਕਰਮ ਮਜੀਠੀਆ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਅਤੇ ਸੋਸ਼ਲ ਮੀਡੀਆ ਪੋਸਟ ਹਟਾਉਣ ਦੀ ਮੰਗਡੀਏ ਦੇ ਬਕਾਏ ਨਾ ਮਿਲਣ ਦਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਰੁਪਏ ਦਾ ਜੁਰਮਾਨਾ, ਸਰਕਾਰ ਤੋਂ ਮੰਗਿਆ ਜਵਾਬ‘ਦਾਜ ਦਾ ਸਮਾਨ’ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣਬਿਹਾਰ ਦੇ ਡੀਜੀਪੀ ਨੇ ਪੰਜਾਬ ਦੇ ਜਨ-ਅੰਦੋਲਨ ‘ਯੁੱਧ ਨਸ਼ਿਆਂ ਵਿਰੁੱਧ’ ਮਾਡਲ ਵੱਲ ਦੇਖਿਆ: ਬਲਤੇਜ ਪੰਨੂਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਸੋਨੇ ਦੀ ਕੀਮਤ ’ਚ ਗਿਰਾਵਟ, ਚਾਂਦੀ ਹੋਈ ਮਹਿੰਗੀ! ਜਾਣੋ ਨਵੇਂ ਰੇਟਬਿਕਰਮ ਮਜੀਠੀਆ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਅਤੇ ਸੋਸ਼ਲ ਮੀਡੀਆ ਪੋਸਟ ਹਟਾਉਣ ਦੀ ਮੰਗਡੀਏ ਦੇ ਬਕਾਏ ਨਾ ਮਿਲਣ ਦਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਰੁਪਏ ਦਾ ਜੁਰਮਾਨਾ, ਸਰਕਾਰ ਤੋਂ ਮੰਗਿਆ ਜਵਾਬ‘ਦਾਜ ਦਾ ਸਮਾਨ’ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣਬਿਹਾਰ ਦੇ ਡੀਜੀਪੀ ਨੇ ਪੰਜਾਬ ਦੇ ਜਨ-ਅੰਦੋਲਨ ‘ਯੁੱਧ ਨਸ਼ਿਆਂ ਵਿਰੁੱਧ’ ਮਾਡਲ ਵੱਲ ਦੇਖਿਆ: ਬਲਤੇਜ ਪੰਨੂ
1 min read

ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਨੇ ਚੁੱਕੀ ਸਹੁੰ

ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਲੋਕ ਭਵਨ ਵਿੱਚ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਨਹੀਂ ਹੋਏ, ਜਦਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮਾਗਮ ਵਿੱਚ ਮੌਜੂਦ ਰਹੇ।

ਦੱਸ ਦੇਈਏ ਕਿ ਜਸਟਿਸ ਅਸ਼ਵਨੀ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾ ਕੇ ਨਿਯੁਕਤੀ ਖ਼ਿਲਾਫ਼ ਮਤਾ ਪਾਸ ਕੀਤਾ ਸੀ। ਪੰਜਾਬ ਸਰਕਾਰ ਨੇ ਮੰਗ ਕੀਤੀ ਸੀ ਕਿ ਉਸ ਦੀ ਸਹਿਮਤੀ ਤੋਂ ਬਿਨਾਂ ਮੁੱਖ ਜਸਟਿਸ ਵੱਲੋਂ ਸਹੁੰ ਨਾ ਚੁਕਾਈ ਜਾਵੇ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਵੀ ਅਪੀਲ ਕੀਤੀ ਗਈ ਸੀ।

ਉੱਥੇ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਜਸਟਿਸ ਦੀ ਨਿਯੁਕਤੀ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਹਾਈਕੋਰਟ ਦੇ ਮੁੱਖ ਜਸਟਿਸ ਦੀ ਨਿਯੁਕਤੀ ਦਾ ਮਾਮਲਾ ਸੰਵੇਦਨਸ਼ੀਲ ਹੈ ਅਤੇ ਇਸ ਨਿਯੁਕਤੀ ਵਿੱਚ ਸਟੈਂਡਰਡ ਪ੍ਰੋਸੀਜਰ ਦੀ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਭੂਮਿਕਾ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।

Leave a Reply

Your email address will not be published. Required fields are marked *