Live Updates
ਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ
1 min read

ਲੁਧਿਆਣਾ ਨਗਰ ਨਿਗਮ ਨੂੰ ਮਿਲਿਆ ਨਵਾਂ ਕਮਿਸ਼ਨਰ, IAS ਓਜਸਵੀ ਸੰਭਾਲਣਗੇ ਕਮਾਨ

ਪੰਜਾਬ ਸਰਕਾਰ ਵੱਲੋਂ ਇੱਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਲੁਧਿਆਣਾ ਨਗਰ ਨਿਗਮ ਦੀ ਕਮਾਨ ਨਵੇਂ ਅਧਿਕਾਰੀ ਨੂੰ ਸੌਂਪ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ 2020 ਬੈਚ ਦੇ IAS ਅਧਿਕਾਰੀ ਓਜਸਵੀ ਨੂੰ ਲੁਧਿਆਣਾ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਤੱਕ ਲੁਧਿਆਣਾ ਨਗਰ ਨਿਗਮ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੀ IAS ਅਧਿਕਾਰੀ ਨੀਰੂ ਕਤਿਆਲ ਗੁਪਤਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ‘ਵਿਸ਼ੇਸ਼ ਸਕੱਤਰ, ਸਾਧਾਰਨ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ’ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਵੇਂ ਨਿਯੁਕਤ ਕਮਿਸ਼ਨਰ ਓਜਸਵੀ ਪਹਿਲਾਂ ਤੋਂ ਹੀ ਲੁਧਿਆਣਾ ਦੇ ਵਿਕਾਸ ਪ੍ਰੋਜੈਕਟਾਂ ਨਾਲ ਜੁੜੇ ਰਹੇ ਹਨ। ਉਹ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (GLADA) ਵਿੱਚ ਵਧੀਕ ਮੁੱਖ ਪ੍ਰਸ਼ਾਸਕ (Additional Chief Administrator) ਵਜੋਂ ਸੇਵਾਵਾਂ ਦੇ ਰਹੇ ਸਨ। ਸ਼ਹਿਰੀ ਵਿਕਾਸ ਅਤੇ ਪ੍ਰਸ਼ਾਸਨਿਕ ਕੰਮਕਾਜ ਦਾ ਤਜਰਬਾ ਹੋਣ ਕਾਰਨ ਸਰਕਾਰ ਨੇ ਉਨ੍ਹਾਂ ਨੂੰ ਲੁਧਿਆਣਾ ਨਗਰ ਨਿਗਮ ਦੀ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਸਰਕਾਰੀ ਹੁਕਮਾਂ ਅਨੁਸਾਰ ਓਜਸਵੀ ਨੂੰ ਸਥਾਨਕ ਸਰਕਾਰ ਵਿਭਾਗ ਦੇ ਹਵਾਲੇ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ, ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣਗੇ।

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਜਾਰੀ ਹੁਕਮਾਂ ਵਿੱਚ ਸਾਰੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਪੋਸਟਿੰਗ ‘ਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਪ੍ਰਸ਼ਾਸਨਿਕ ਫੇਰਬਦਲ ਨੂੰ ਲੁਧਿਆਣਾ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *