Live Updates
ਮੋਬਾਈਲ ਯੂਜ਼ਰਜ਼ ਲਈ ਵੱਡੀ ਖ਼ਬਰ, 4-5 ਮਹੀਨਿਆਂ ’ਚ ਮਹਿੰਗੇ ਹੋ ਸਕਦੇ ਹਨ ਰੀਚਾਰਜ ਪਲਾਨਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਮੋਬਾਈਲ ਯੂਜ਼ਰਜ਼ ਲਈ ਵੱਡੀ ਖ਼ਬਰ, 4-5 ਮਹੀਨਿਆਂ ’ਚ ਮਹਿੰਗੇ ਹੋ ਸਕਦੇ ਹਨ ਰੀਚਾਰਜ ਪਲਾਨਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪ
1 min read

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਇੱਕ ਕਥਿਤ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ AK-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨਾਲ ਜੁੜੇ ਨੈੱਟਵਰਕ ਨੂੰ ਟਰੇਸ ਕੀਤਾ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜਿਆ ਹੋਇਆ ਸੀ।

ਇਸ ਮਾਮਲੇ ਵਿੱਚ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *