ਧਨੌਲਾ ਪੁਲਿਸ ਦੀ ਵੱਡੀ ਕਾਰਵਾਈ – ਨਕਲੀ ਵਰਦੀ ਵਾਲੇ ਕਾਬੂ

ਬਰਨਾਲਾ ਦੀ ਧਨੋਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦ ਧਨੌਲਾ ਪੁਲਿਸ ਨੇ ਇੱਕ ਤਿੰਨ ਮੈਂਬਰੀ ਨਕਲੀ ਪੁਲਿਸ ਮੁਲਾਜ਼ਮਾਂ ਕੋਲੋਂ ਪੁਲਿਸ ਦੀ ਵਰਦੀ ਅਤੇ ਇੱਕ ਗੱਡੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਧਨੌਲਾ ਪੁਲਿਸ ਨੇ ਨਾਕੇ ਦੌਰਾਨ ਨਕਲੀ ਪੁਲਿਸ ਮੁਲਾਜ਼ਮ ਬਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਥਾਣਾ ਧਨੌਲਾ ਦੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਿਹਨਾਂ ਨੇ ਪੁਲਿਸ ਦੀਆਂ ਵਰਦੀਆਂ ਪਾਈਆਂ ਹਨ, ਤੇ ਉਹ ਭੋਲੇ-ਭਾਲੇ ਲੋਕਾਂ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇਕੇ ਠੱਗੀਆਂ ਮਾਰ ਰਹੇ ਹਨ।

ਜਿਸ ਤੇ ਧਨੋਲਾ ਪੁਲਿਸ ਨੇ ਰੇਡ ਕੀਤਾ ਤਾਂ ਤਿੰਨ ਵਿਅਕਤੀ ਇਨੋਵਾ ਕਾਰ ਵਿੱਚ ਪੁਲਿਸ ਦੀ ਵਰਦੀ ਪਹਿਨੀ ਹੋਈ ਬੈਠੇ ਸਨ। ਜਿਹਨਾਂ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਇੱਕ ਇਨੋਵਾ ਕਾਰ, ਪੁਲਿਸ ਦੀ ਬਰਦੀ ਬਰਾਮਦ ਕੀਤੇ। ਨਕਲੀ ਪੁਲਿਸ ਮੁਲਾਜ਼ਮਾਂ ਦੀ ਪਹਿਚਾਣ ਸੰਦੀਪ ਕੁਮਾਰ ਪੁੱਤਰ ਅਜੇ ਕੁਮਾਰ ਵਾਸੀ ਚੱਕ ਮਹੰਤਾ ਵਾਲਾ, ਅਜੇ ਪੁੱਤਰ ਅਸ਼ੋਕ ਕੁਮਾਰ ਵਾਸੀ ਮੁਨਕੇ ਉਤਾੜ, ਗੁਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮੁਨਕੇ ਉਤਾੜ ਵਜੋਂ ਹੋਈ ਹੈ। ਤਿੰਨੋਂ ਵਿਅਕਤੀ ਫਿਰੋਜ਼ਪੁਰ ਜ਼ਿਲ੍ਹੇ ਨਾਲ ਸੰਬੰਧਿਤ ਹਨ।

ਫੜੇ ਗਏ ਦੋਸ਼ੀਆਂ ਖਿਲਾਫ ਪੁਲਿਸ ਥਾਣਾ ਧਨੌਲਾ ਵਿੱਚ ਮੁੱਕਦਮਾ ਨੰਬਰ 36 ਅਧੀਨ ਧਾਰਾ 319(2),318(4),308(2),338,336 (3), 340(2),3(5) ਬੀ.ਐਨ.ਐੱਸ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਜਿੰਨਾ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਆਰੰਭੀ ਗਈ ਹੈ। ਫੜੇ ਗਏ ਤਿੰਨੋਂ ਨਕਲੀ ਪੁਲਿਸ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਕਿ ਨਕਲੀ ਪੁਲਿਸ ਮੁਲਾਜ਼ਮਾਂ ਦੀਆਂ ਤਾਰਾਂ ਕਿੱਥੇ-ਕਿੱਥੇ ਜੁੜੀਆਂ ਹੋਈਆਂ ਹਨ ਉਹ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।

Leave a Reply

Your email address will not be published. Required fields are marked *