Live Updates
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾ
1 min read

ਹਿਮਾਚਲ ਦੇ ਚੰਬਾ ’ਚ ਵੱਡਾ ਬੱਸ ਹਾਦਸਾ, 7 ਲੋਕਾਂ ਦੀ ਗਈ ਜਾਨ; 15 ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਚੰਬਾ ਤੋਂ ਇਸ ਵੇਲੇ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਚੰਬਾ ਵਿੱਚ ਅੱਜ ਸਵੇਰੇ ਇੱਕ ਨਿੱਜੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ, ਜਿਨ੍ਹਾਂ ਵਿੱਚ ਇੱਕ ਕੁੜੀ, 2 ਮਹਿਲਾਵਾਂ ਅਤੇ 4 ਪੁਰਸ਼ ਸ਼ਾਮਲ ਹਨ। ਇਸ ਤੋਂ ਇਲਾਵਾ ਕਰੀਬ 15 ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਤੀਸਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਜਾਣਕਾਰੀ ਮੁਤਾਬਕ ਇਹ ਬੱਸ ਸਵੇਰੇ ਕਰੀਬ 7 ਵਜੇ ਬੈਰਾਗੜ੍ਹ ਤੋਂ ਚੰਬਾ ਲਈ ਰਵਾਨਾ ਹੋਈ ਸੀ। ਬੈਰਾਗੜ੍ਹ ਤੋਂ ਕੁਝ ਦੂਰੀ ’ਤੇ ਚਾਲੁੰਜ ਮੋੜ ਕੋਲ ‘ਸ਼ਰਮਾ ਕੋਚ’ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਪਲਟਣ ਤੋਂ ਬਾਅਦ ਦੂਜੀ ਸੜਕ ’ਤੇ ਜਾ ਡਿੱਗੀ।

ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪਲਟਦੇ ਹੀ ਮੌਕੇ ’ਤੇ ਚੀਕ-ਪੁਕਾਰ ਮਚ ਗਈ। ਕਈ ਯਾਤਰੀ ਬੱਸ ਦੇ ਅੰਦਰ ਹੀ ਫਸ ਗਏ, ਜਦਕਿ ਕੁਝ ਲੋਕ ਇੱਕ-ਦੂਜੇ ਦੇ ਉੱਪਰ ਜਾ ਡਿੱਗੇ। ਹਾਦਸੇ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਜੇਸੀਬੀ ਦੀ ਮਦਦ ਨਾਲ ਬੱਸ ਨੂੰ ਹਟਾਇਆ ਗਿਆ ਅਤੇ ਅੰਦਰ ਫਸੇ ਮ੍ਰਿਤਕਾਂ ਤੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ ਕਰੀਬ 25 ਯਾਤਰੀ ਸਵਾਰ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹਾਦਸੇ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਦੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

ਉੱਥੇ ਹੀ ਹਾਦਸੇ ਵਿੱਚ ਮ੍ਰਿਤਕ ਦੱਸੇ ਜਾ ਰਹੇ ਲੋਕਾਂ ਦੀ ਪਛਾਣ ਜਗਦੇਵ ਸ਼ਰਮਾ, ਦੇਸਰਾਜ, ਤੇਜ ਸਿੰਘ, ਜਗਦੇਈ, ਹਰਦੇਈ, ਨੀਲਮ ਅਤੇ ਰੂਪ ਸਿੰਘ ਵਜੋਂ ਹੋਈ ਹੈ।

ਫਿਲਹਾਲ ਜ਼ਖਮੀਆਂ ਦਾ ਤੀਸਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *