Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਅੰਮ੍ਰਿਤਸਰ ਸਰਹੱਦ ‘ਤੇ ਵੱਡੀ ਕਾਰਵਾਈ: 1 ਕਿਲੋ 312 ਗ੍ਰਾਮ ਆਈਸ ਡਰੱਗ ਅਤੇ 3 ਪਿਸਤੌਲ ਬਰਾਮਦ

ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਦੌਰਾਨ ਰਾਮਦਾਸ ਥਾਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਰਾਵੀ ਦਰਿਆ ਨੇੜੇ ਲੁਕਾ ਕੇ ਰੱਖੀ ਗਈ ਕਰੀਬ 1 ਕਿਲੋ 312 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ ਹਨ। ਮੁੱਢਲੀ ਜਾਂਚ ਵਿੱਚ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਨਸ਼ੀਲੇ ਪਦਾਰਥ ਅਤੇ ਹਥਿਆਰ ਪਾਕਿਸਤਾਨ ਤੋਂ ਡਰੋਨ ਜਾਂ ਹੋਰ ਮਾਧਿਅਮਾਂ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੇ ਗਏ ਸਨ।

ਰਾਮਦਾਸ ਥਾਣੇ ਦੇ ਐਸਐਚਓ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਰਾਵੀ ਦਰਿਆ ਦੇ ਕਿਨਾਰੇ ਸਰਕੰਡਿਆਂ ਵਿੱਚ ਲੁਕਾ ਕੇ ਰੱਖੀ ਗਈ ਆਈਸ ਡਰੱਗ ਅਤੇ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਹ ਸਮੱਗਰੀ ਸਰਹੱਦ ਪਾਰ ਤੋਂ ਤਸਕਰੀ ਰਾਹੀਂ ਭੇਜੀ ਗਈ ਸੀ।

ਇਸ ਮਾਮਲੇ ਸਬੰਧੀ ਰਾਮਦਾਸ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਜਾਂਚ ਜਾਰੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਖੇਤਰਾਂ ਵਿੱਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਇਸ ਤਰ੍ਹਾਂ ਦੇ ਨੈੱਟਵਰਕ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *