Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 30 ਕਿਲੋ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 30 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਸਰਹੱਦ ਪਾਰ ਬੈਠੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਪੁਲਿਸ ਮੁਤਾਬਕ ਦੋਸ਼ੀ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਇਕੱਠੀਆਂ ਕਰਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਤਸਕਰਾਂ ਅਤੇ ਸਪਲਾਇਰਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।

ਇਸ ਮਾਮਲੇ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ।

ਜਾਂਚ ਏਜੰਸੀਆਂ ਇਹ ਵੀ ਪਤਾ ਲਗਾ ਰਹੀਆਂ ਹਨ ਕਿ ਇਹ ਹੈਰੋਇਨ ਸਰਹੱਦ ਪਾਰ ਤੋਂ ਕਿਹੜੇ ਰਸਤੇ ਪੰਜਾਬ ਵਿੱਚ ਪਹੁੰਚੀ ਅਤੇ ਇਸ ਦੇ ਪਿੱਛੇ ਕੰਮ ਕਰ ਰਹੇ ਵਿਦੇਸ਼ੀ ਹੈਂਡਲਰ ਅਤੇ ਸਥਾਨਕ ਸਾਥੀਆਂ ਦਾ ਨੈੱਟਵਰਕ ਕਿੰਨਾ ਵੱਡਾ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਦੁਹਰਾਇਆ ਕਿ ਸੂਬੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।

Leave a Reply

Your email address will not be published. Required fields are marked *