Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

LPU ਵਿਵਾਦ ’ਚ ਪੁਲਿਸ ਦੀ ਵੱਡੀ ਕਾਰਵਾਈ, ਹੁਣ ਤੱਕ 4 FIR ਦਰਜ

LPU ਵਿਵਾਦ ਨੂੰ ਲੈ ਕੇ ਹੁਣ ਪੁਲਿਸ ਦੀ ਕਾਰਵਾਈ ਹੋਰ ਤੇਜ਼ ਹੋ ਗਈ ਹੈ। ਫਗਵਾੜਾ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਅਤੇ ਉਸ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਕਪੂਰਥਲਾ ਪੁਲਿਸ ਵੱਲੋਂ ਹੁਣ ਤੱਕ ਕੁੱਲ 4 FIR ਦਰਜ ਕੀਤੀਆਂ ਜਾ ਚੁੱਕੀਆਂ ਹਨ। ਐਤਵਾਰ ਨੂੰ ਵਿਦਿਆਰਥੀਆਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਹੋਣ ਤੋਂ ਬਾਅਦ ਹੁਣ ਇਸ ਪੂਰੇ ਵਿਵਾਦ ਨਾਲ ਸਬੰਧਤ ਤਿੰਨ ਹੋਰ ਕੇਸ ਦਰਜ ਕੀਤੇ ਗਏ ਹਨ।

ਫਗਵਾੜਾ ਸਦਰ ਪੁਲਿਸ ਥਾਣੇ ਵਿੱਚ ਦਰਜ ਕੀਤੇ ਗਏ ਮਾਮਲੇ ਵਿੱਚ ਕਤਲ ਦੀ ਕੋਸ਼ਿਸ਼, ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ, ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਰੋਕਣ ਸਮੇਤ ਕਈ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਤਾਬਕ ਪ੍ਰਦਰਸ਼ਨ ਦੌਰਾਨ ਹੋਈ ਝੜਪ ਵਿੱਚ ਤਿੰਨ ਪੁਲਿਸ ਵਾਹਨਾਂ ਨੂੰ ਅੱਗ ਲਗਾਉਣ ਦੀ ਘਟਨਾ ਨੂੰ ਵੀ ਇਸ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ।

ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਮੌਕੇ ’ਤੇ ਮੌਜੂਦ ਵੀਡੀਓਜ਼, ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਹੋਰ ਸਬੂਤਾਂ ਦੀ ਮਦਦ ਨਾਲ ਹਿੰਸਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਛਾਣ ਹੋਣ ਤੋਂ ਬਾਅਦ ਸਬੰਧਤ ਵਿਅਕਤੀਆਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਯੂਨੀਵਰਸਿਟੀ ਕੈਂਪਸ ਵਿੱਚ ਹੋਈ ਭੰਨਤੋੜ ਅਤੇ ਚੋਰੀ ਨਾਲ ਜੁੜੇ ਮਾਮਲਿਆਂ ਦੀ ਵੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਕੈਂਪਸ ਦੀ CCTV ਫੁਟੇਜ ਅਤੇ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਵੀਡੀਓਜ਼ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਖ਼ਾਸ ਤੌਰ ’ਤੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਕਥਿਤ ਤੌਰ ’ਤੇ ਮੂੰਹ ਢੱਕ ਕੇ ਕੈਂਪਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।

ਪੁਲਿਸ ਹੁਣ ਯੂਨੀਵਰਸਿਟੀ ਦੇ ਡਾਟਾ ਬੈਂਕ ਦੀ ਵੀ ਮਦਦ ਲੈ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹਿੰਸਾ ਅਤੇ ਭੰਨਤੋੜ ਵਿੱਚ ਸ਼ਾਮਲ ਲੋਕਾਂ ਵਿੱਚੋਂ ਕਿੰਨੇ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਅਤੇ ਕਿੰਨੇ ਬਾਹਰਲੇ ਵਿਅਕਤੀ। ਇਸ ਪੂਰੇ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ SIT ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਹੁਣ ਜਾਂਚ ਏਜੰਸੀ ਵੱਲੋਂ ਘਟਨਾ ਨਾਲ ਜੁੜੇ ਸਬੂਤ ਇਕੱਠੇ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *