Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਮਾਨ ਸਰਕਾਰ ਦਾ ਟੈਕਸ ਚੋਰਾਂ ‘ਤੇ ਵੱਡਾ ਐਕਸ਼ਨ, 7 ਕਰੋੜ ਰੁਪਏ ਦਾ ਮਾਲ ਜ਼ਬਤ, 3.5 ਕਰੋੜ ਦਾ ਜੁਰਮਾਨਾ

ਪੰਜਾਬ ਸਰਕਾਰ ਨੇ ਟੈਕਸ ਚੋਰੀ ਖ਼ਿਲਾਫ਼ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਜੀਐੱਸਟੀ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਕੀਤੀਆਂ ਗਈਆਂ ਵਿਸ਼ੇਸ਼ ਰੇਡਾਂ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗ ਨੇ ਕਰੀਬ 2400 ਮੈਟਰਿਕ ਟਨ ਮਾਲ ਫੜਿਆ ਹੈ, ਜੋ ਬਿਨਾਂ ਬਿੱਲਾਂ ਜਾਂ ਫਰਜ਼ੀ ਬਿੱਲਾਂ ਦੇ ਆਧਾਰ ‘ਤੇ ਕਾਰੋਬਾਰ ਵਿੱਚ ਵਰਤਿਆ ਜਾ ਰਿਹਾ ਸੀ।

ਵਿਭਾਗ ਅਨੁਸਾਰ ਜ਼ਬਤ ਕੀਤੇ ਗਏ ਮਾਲ ਦੀ ਅੰਦਾਜ਼ਨ ਕੀਮਤ ਕਰੀਬ 7 ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰੀਆਂ ‘ਤੇ 3.50 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਹ ਕਾਰਵਾਈ ਟੈਕਸ ਚੋਰੀ ਨੂੰ ਰੋਕਣ ਅਤੇ ਸੂਬੇ ਦੇ ਮਾਲੀ ਹਿੱਤਾਂ ਦੀ ਰੱਖਿਆ ਕਰਨ ਲਈ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਚੱਲ ਰਹੀਆਂ ਟੈਕਸ ਚੋਰੀ ਦੀਆਂ ਪ੍ਰਥਾਵਾਂ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹਰਪਾਲ ਚੀਮਾ ਨੇ ਦੱਸਿਆ ਕਿ ਇਸ ਮਕਸਦ ਲਈ ਜੀਐੱਸਟੀ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਸੂਬੇ ਭਰ ਵਿੱਚ ਸ਼ੱਕੀ ਲੈਣ-ਦੇਣ ਅਤੇ ਟੈਕਸ ਚੋਰੀ ਦੇ ਮਾਮਲਿਆਂ ‘ਤੇ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਜਾਂਚਾਂ ਅਤੇ ਛਾਪੇਮਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ ਕਈ ਵੱਡੇ ਮਾਮਲੇ ਬੇਨਕਾਬ ਹੋਏ ਹਨ।

ਵਿੱਤ ਮੰਤਰੀ ਨੇ ਦਾਅਵਾ ਕੀਤਾ ਕਿ ਪਹਿਲਾਂ ਟੈਕਸ ਚੋਰੀ ਨੂੰ ਮਿਲਦੀ ਰਹੀ ਢਿੱਲ ਹੁਣ ਖ਼ਤਮ ਹੋ ਚੁੱਕੀ ਹੈ ਅਤੇ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟੈਕਸ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਸੂਬੇ ਭਰ ਵਿੱਚ ਤਾਇਨਾਤ ਸਪੈਸ਼ਲ ਟੀਮਾਂ ਇਸ ਮਿਸ਼ਨ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੀਆਂ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਮਾਨਦਾਰੀ ਨਾਲ ਕਾਰੋਬਾਰ ਕਰਨ ਵਾਲੇ ਵਪਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸਰਕਾਰ ਦਾ ਉਦੇਸ਼ ਵਪਾਰਕ ਮਾਹੌਲ ਨੂੰ ਸੁਚੱਜਾ ਬਣਾਉਣਾ ਅਤੇ ਸਾਰੇ ਕਾਰੋਬਾਰੀਆਂ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣਾ ਹੈ, ਤਾਂ ਜੋ ਸੂਬੇ ਦੀ ਆਰਥਿਕਤਾ ਹੋਰ ਮਜ਼ਬੂਤ ਹੋ ਸਕੇ।

Leave a Reply

Your email address will not be published. Required fields are marked *