Live Updates
ਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ
1 min read

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਨੂੰ ਸਾਫ਼ ਕੀਤਾ ਜਾਵੇਗਾ।

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ।

 

ਸ. ਬੈਂਸ ਨੇ ਕਿਹਾ, “ਹਰ ਸਾਲ ਜਦੋਂ ਬਾਰਸ਼ ਆਉਂਦੀ ਹੈ ਤਾਂ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਕੁਝ ਅਜਿਹੇ ਸਥਾਨ ਹੁੰਦੇ ਹਨ ਜਿੱਥੇ ਸੀਵਰੇਜ ਓਵਰਫਲੋਅ ਹੁੰਦਾ ਹੈ। ਇਸ ਵਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ, ਸਾਨੂੰ ਟੀਚਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸੇ ਵੀ ਸ਼ਹਿਰ ਅਤੇ ਕਸਬੇ ਵਿੱਚ ਕਿਤੇ ਵੀ ਸੀਵਰੇਜ ਓਵਰਫਲੋਅ ਨਹੀਂ ਹੋਣਾ ਚਾਹੀਦਾ।”

 

ਸ਼ਹਿਰ ਪੱਧਰ ਦੇ ਵੇਰਵੇ ਸਾਂਝੇ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜਲੰਧਰ ਵਿੱਚ 108 ਕਿਲੋਮੀਟਰ ਸੀਵਰ ਲਾਈਨਾਂ ਅਤੇ 47 ਹੌਟਸਪੌਟਾਂ ਨੂੰ ਕਵਰ ਕੀਤਾ ਜਾਵੇਗਾ ਜਦਕਿ ਪਟਿਆਲਾ ਵਿੱਚ 93 ਕਿਲੋਮੀਟਰ ਸੀਵਰ ਲਾਈਨਾਂ, ਲੁਧਿਆਣਾ ਵਿੱਚ 40 ਕਿਲੋਮੀਟਰ ਸੀਵਰ ਲਾਈਨਾਂ ਅਤੇ 42 ਹੌਟਸਪੌਟ, ਬਠਿੰਡਾ ਵਿੱਚ 55 ਕਿਲੋਮੀਟਰ ਸੀਵਰ ਲਾਈਨਾਂ ਅਤੇ 39 ਹੌਟਸਪੌਟ, ਮੋਹਾਲੀ ਵਿੱਚ 36 ਕਿਲੋਮੀਟਰ ਸੀਵਰ ਲਾਈਨਾਂ, ਜ਼ੀਰਕਪੁਰ ਵਿੱਚ 14 ਕਿਲੋਮੀਟਰ ਸੀਵਰ ਲਾਈਨਾਂ ਅਤੇ 15 ਹੌਟਸਪੌਟ, ਖਰੜ ਵਿੱਚ 11 ਕਿਲੋਮੀਟਰ ਸੀਵਰ ਲਾਈਨਾਂ ਅਤੇ 11 ਹੌਟਸਪੌਟ, ਧੂਰੀ ਵਿੱਚ 7 ਕਿਲੋਮੀਟਰ ਸੀਵਰ ਲਾਈਨਾਂ ਅਤੇ 3 ਹੌਟਸਪੌਟ, ਕੋਟਕਪੂਰਾ ਵਿੱਚ 21 ਕਿਲੋਮੀਟਰ ਸੀਵਰ ਲਾਈਨਾਂ ਅਤੇ ਨੰਗਲ ਵਿੱਚ 7 ਕਿਲੋਮੀਟਰ ਸੀਵਰ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ, ਜਿੱਥੇ ਪਹਿਲੀ ਵਾਰ ਸਫ਼ਾਈ ਕੀਤੀ ਜਾ ਰਹੀ ਹੈ।

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਜੇ.ਈਜ਼. ਤੇ ਹੋਰ ਸਟਾਫ ਨੂੰ ਇਸ ਮੁਹਿੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਅਸੀਂ ਸੁਪਰ-ਸਕਸ਼ਨ ਮਸ਼ੀਨਾਂ ਅਤੇ ਉੱਚ-ਸਮਰੱਥਾ ਵਾਲੇ ਜੈਟਿੰਗ ਉਪਕਰਣ ਲਗਾਏ ਹਨ। ਅਸਲ-ਸਮੇਂ ਦੀ ਜਾਣਕਾਰੀ ਲਈ ਵੱਖਰੇ ਕੰਟਰੋਲ ਰੂਮ ਅਤੇ ਡਿਜੀਟਲ ਡੈਸ਼ਬੋਰਡ ਸਥਾਪਤ ਕੀਤੇ ਜਾ ਰਹੇ ਹਨ।”

 

ਉਨ੍ਹਾਂ ਅੱਗੇ ਦੱਸਿਆ ਕਿ ਡੈਸ਼ਬੋਰਡ ਰਾਹੀਂ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਸ ਕਾਰਜ ਨੂੰ ਹੋਰ ਸੁਚੱਜਾ ਬਣਾਉਣ ਲਈ ਜੇ.ਈ. ਤੋਂ ਐਸ.ਈ. ਪੱਧਰ ਤੱਕ ਜਵਾਬਦੇਹੀ ਤੈਅ ਕੀਤੀ ਗਈ ਹੈ। ਇਹ ਮੁਹਿੰਮ ਮਿਸ਼ਨ ਮੋਡ ਵਿੱਚ ਪੂਰੀ ਕੀਤੀ ਜਾਵੇਗੀ।

 

ਇੱਕ ਹੈਰਾਨੀਜਨਕ ਉਦਾਹਰਣ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ, ‘‘ ਸਾਡੀ ਟੀਮ ਨੇ ਲੁਧਿਆਣਾ ਦੇ ਭੱਟੀਆਂ ਇਲਾਕੇ ਵਿੱਚ ਸੀਵਰੇਜ ਦੀ ਸਫਾਈ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਦੇ ਨਜ਼ਦੀਕ ਬਣੇ ਇੱਕ ਮਕਾਨ ਦੀ ਉਸਾਰੀ ਸਮੇਂ ਸੀਵਰ ਲਾਈਨ ਕੰਕਰੀਟ ਨਾਲ ਭਰ ਦਿੱਤੀ ਗਈ ਸੀ। ਇਹ ਲਾਈਨ ਛੇ ਸਾਲਾਂ ਤੋਂ ਬੰਦ ਪਈ ਸੀ, ਜਿਸ ਕਾਰਨ ਪੂਰੇ ਇਲਾਕੇ ਲਈ ਮੁਸੀਬਤ ਬਣੀ ਹੋਈ ਸੀ। ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’’

 

ਸਥਾਨਕ ਸਰਕਾਰਾਂ ਮੰਤਰੀ ਸ. ਬੈਂਸ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਫੀਲਡ ਵਿੱਚ ਰਹਿਣਗੇ ਅਤੇ ਸਾਰੇ ਅਧਿਕਾਰੀਆਂ ਨੂੰ ਵੀ ਫੀਲਡ ਵਿੱਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ,‘‘ਅਸੀਂ ਆਪਣੇ ਸਾਰੇ ਵਿਧਾਇਕਾਂ ਅਤੇ ਮਿਉਂਸੀਪਲ ਕੌਂਸਲਰਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਰਹੇ ਹਾਂ। ਸਾਡਾ ਉਦੇਸ਼ ਹੈ ਕਿ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪਾਣੀ ਭਰਨ, ਸੀਵਰੇਜ ਉਛਲਣ ਅਤੇ ਪਾਣੀ ਖੜ੍ਹਨ ਕਾਰਨ ਡੇਂਗੂ ਦਾ ਫੈਲਾਅ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ।’’

Leave a Reply

Your email address will not be published. Required fields are marked *