Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

1 ਸਤੰਬਰ ਤੋਂ LPG ਨਾਲ ਜੁੜੇ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

1 ਸਤੰਬਰ ਤੋਂ LPG ਸਿਲੰਡਰ ਨਾਲ ਜੁੜੇ ਕੁਝ ਅਹਿਮ ਨਿਯਮ ਬਦਲਣ ਜਾ ਰਹੇ ਹਨ। ਜੇਕਰ ਤੁਸੀਂ ਘਰ ਵਿੱਚ LPG ਸਿਲੰਡਰ ਵਰਤਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਕਾਫ਼ੀ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਬਦਲਾਵਾਂ ਦਾ ਸਿੱਧਾ ਅਸਰ ਤੁਹਾਡੀ ਜੇਬ ’ਤੇ ਪੈ ਸਕਦਾ ਹੈ।
ਸਭ ਤੋਂ ਪਹਿਲਾਂ ਗੱਲ ਕਰਦੇ ਹਾਂ LPG e-KYC ਦੀ। e-KYC ਪੂਰੀ ਕਰਨ ਦੀ ਆਖ਼ਰੀ ਤਾਰੀਖ ਪਹਿਲਾਂ 23 ਅਗਸਤ ਸੀ, ਜਿਸਨੂੰ ਵਧਾ ਕੇ 31 ਅਗਸਤ ਕਰ ਦਿੱਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਹਾਲੇ ਵੀ ਕਈ ਗਾਹਕਾਂ ਨੇ ਆਪਣੀ e-KYC ਪੂਰੀ ਨਹੀਂ ਕੀਤੀ। ਨਿਯਮਾਂ ਮੁਤਾਬਕ, ਜੇਕਰ e-KYC ਪੂਰੀ ਨਹੀਂ ਕੀਤੀ ਜਾਂਦੀ ਤਾਂ LPG ਕਨੈਕਸ਼ਨ ਅਸਥਾਈ ਤੌਰ ’ਤੇ ਸਸਪੈਂਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਸਬਸਿਡੀ ਵਾਲੇ ਘਰੇਲੂ ਸਿਲੰਡਰ ਦਾ ਲਾਭ ਲੈਣ ਵਿੱਚ ਵੀ ਮੁਸ਼ਕਲ ਆ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ 1 ਸਤੰਬਰ ਤੋਂ ਘਰੇਲੂ PNG ਯਾਨੀ ਪਾਈਪਡ ਨੈਚੁਰਲ ਗੈਸ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਪ੍ਰੋਤਸਾਹਨ ਯੋਜਨਾ ਵੀ ਲਾਗੂ ਕਰਨ ਜਾ ਰਹੀ ਹੈ। ਇਸ ਦਾ ਮਕਸਦ ਵੱਧ ਤੋਂ ਵੱਧ ਘਰਾਂ ਤੱਕ ਪਾਈਪ ਰਾਹੀਂ ਰਸੋਈ ਗੈਸ ਦੀ ਸਹੂਲਤ ਪਹੁੰਚਾਉਣਾ ਹੈ।

ਹੁਣ ਗੱਲ LPG ਦੀਆਂ ਕੀਮਤਾਂ ਦੀ। ਸਰਕਾਰ ਹਰ ਮਹੀਨੇ ਦੀ ਸ਼ੁਰੂਆਤ ਵਿੱਚ LPG ਦੀਆਂ ਕੀਮਤਾਂ ਦੀ ਸਮੀਖਿਆ ਕਰਦੀ ਹੈ। ਇਸ ਲਈ 1 ਸਤੰਬਰ ਨੂੰ ਵੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਹੁੰਦਾ ਹੈ ਜਾਂ ਨਹੀਂ, ਇਸ ’ਤੇ ਸਭ ਦੀ ਨਜ਼ਰ ਰਹੇਗੀ।
ਇੱਕ ਹੋਰ ਅਹਿਮ ਨਿਯਮ LPG ਰੀਫਿਲ ਦੀ ਬੁਕਿੰਗ ਨਾਲ ਜੁੜਿਆ ਹੈ। ਮੌਜੂਦਾ ਨਿਯਮਾਂ ਮੁਤਾਬਕ ਸ਼ਹਿਰੀ ਇਲਾਕਿਆਂ ਵਿੱਚ ਰਹਿਣ ਵਾਲੇ ਗਾਹਕਾਂ ਲਈ ਦੋ ਸਿਲੰਡਰਾਂ ਦੀ ਬੁਕਿੰਗ ਵਿਚਕਾਰ 25 ਦਿਨਾਂ ਦਾ ਅੰਤਰ ਹੋਣਾ ਚਾਹੀਦਾ ਹੈ, ਜਦਕਿ ਪੇਂਡੂ ਇਲਾਕਿਆਂ ਵਿੱਚ ਇਹ ਸਮਾਂ 45 ਦਿਨ ਹੈ।

ਇਸ ਲਈ ਜੇਕਰ ਤੁਸੀਂ LPG ਸਿਲੰਡਰ ਵਰਤਦੇ ਹੋ ਤਾਂ e-KYC ਅਤੇ ਬੁਕਿੰਗ ਨਾਲ ਜੁੜੇ ਇਨ੍ਹਾਂ ਨਿਯਮਾਂ ਨੂੰ ਜ਼ਰੂਰ ਧਿਆਨ ਵਿੱਚ ਰੱਖੋ।

Leave a Reply

Your email address will not be published. Required fields are marked *