Live Updates
ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਕੈਨੇਡਾ ’ਚ ਭਿਆਨਕ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ, ਪੰਜਾਬ ਦੇ 3 ਨੌਜਵਾਨ ਜ਼ਖ਼ਮੀਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਕੈਨੇਡਾ ’ਚ ਭਿਆਨਕ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ, ਪੰਜਾਬ ਦੇ 3 ਨੌਜਵਾਨ ਜ਼ਖ਼ਮੀ
1 min read

ਕੈਨੇਡਾ ਦੇ ਫੌਜੀ ਅੱਡੇ ’ਤੇ ਭਿਆਨਕ ਅੱਗ, ਕਈ ਫੌਜੀ ਕਰਮਚਾਰੀਆਂ ਦੀ ਮੌਤ

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸਥਿਤ ਵੈਨਰਾਈਟ ਫੌਜੀ ਅੱਡੇ ’ਤੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਫੌਜੀ ਅੱਡੇ ਦੇ ਸਿਖਲਾਈ ਖੇਤਰ ਵਿੱਚ ਲੱਗੀ ਅੱਗ ਤੇਜ਼ ਹਵਾਵਾਂ ਕਾਰਨ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਹਾਲਾਤ ਗੰਭੀਰ ਹੋ ਗਏ। ਅਧਿਕਾਰੀਆਂ ਮੁਤਾਬਕ, ਇਸ ਘਟਨਾ ਵਿੱਚ ਕੁਝ ਫੌਜੀ ਕਰਮਚਾਰੀਆਂ ਦੀ ਮੌਤ ਹੋਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਹਾਲਾਂਕਿ, ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਸਹੀ ਗਿਣਤੀ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

ਘਟਨਾ ਤੋਂ ਬਾਅਦ ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਅੱਗ ਦੀ ਘਟਨਾ ਨੂੰ ਬੇਹੱਦ ਦੁਖਦਾਈ ਦੱਸਿਆ। ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅੱਗ ਕਾਰਨ ਵੱਡੀ ਗਿਣਤੀ ਵਿੱਚ ਫੌਜੀ ਕਰਮਚਾਰੀ ਪ੍ਰਭਾਵਿਤ ਹੋਏ ਹਨ। ਉੱਧਰ, ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਹਾਦਸੇ ’ਤੇ ਦੁੱਖ ਜਤਾਇਆ ਅਤੇ ਕਿਹਾ ਕਿ ਸੰਘੀ ਸਰਕਾਰ, ਸੂਬਾਈ ਪ੍ਰਸ਼ਾਸਨ ਅਤੇ ਸਥਾਨਕ ਅਧਿਕਾਰੀ ਰਾਹਤ ਕਾਰਜਾਂ ਲਈ ਮਿਲ ਕੇ ਕੰਮ ਕਰ ਰਹੇ ਹਨ।

ਸਥਾਨਕ ਅਧਿਕਾਰੀਆਂ ਮੁਤਾਬਕ, ਤੇਜ਼ ਹਵਾਵਾਂ ਕਾਰਨ ਅੱਗ ਫੌਜੀ ਅੱਡੇ ਦੀਆਂ ਹੱਦਾਂ ਤੋਂ ਬਾਹਰ ਆਲੇ-ਦੁਆਲੇ ਦੇ ਇਲਾਕਿਆਂ ਤੱਕ ਫੈਲ ਗਈ। ਅੱਗ ’ਤੇ ਕਾਬੂ ਪਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਈ ਐਮਰਜੈਂਸੀ ਏਜੰਸੀਆਂ ਤਾਇਨਾਤ ਕੀਤੀਆਂ ਗਈਆਂ ਹਨ। ਅਲਬਰਟਾ ਤੋਂ ਇਲਾਵਾ ਹੋਰ ਸੂਬਿਆਂ ਵੱਲੋਂ ਵੀ ਅੱਗ ਬੁਝਾਉਣ ਅਤੇ ਰਾਹਤ ਕਾਰਜਾਂ ਵਿੱਚ ਸਹਾਇਤਾ ਦਿੱਤੀ ਜਾ ਰਹੀ ਹੈ।

ਪ੍ਰਸ਼ਾਸਨ ਨੇ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਅਤੇ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਲਈ ਸੜਕਾਂ ਖਾਲੀ ਰੱਖਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ ਬੇਲੋੜੇ ਤੌਰ ’ਤੇ ਵੈਨਰਾਈਟ ਹੈਲਥ ਸੈਂਟਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ, ਤਾਂ ਜੋ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਸਕਣ।

ਫਿਲਹਾਲ, ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਅਧਿਕਾਰੀਆਂ ਵੱਲੋਂ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਬਾਰੇ ਅਧਿਕਾਰਤ ਵੇਰਵੇ ਜਾਰੀ ਕੀਤੇ ਜਾਣੇ ਬਾਕੀ ਹਨ।

Leave a Reply

Your email address will not be published. Required fields are marked *