Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਜ਼ਬਰਦਸਤ ਹੰਗਾਮਾ, ਕੈਂਪਸ ’ਚ ਭੰਨਤੋੜ ਤੋਂ ਬਾਅਦ ਹਾਈਵੇਅ ਜਾਮ

ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਇੱਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਗੁੱਸਾ ਸੜਕਾਂ ‘ਤੇ ਆ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਤੋਂ ਬਾਹਰ ਨਿਕਲ ਆਏ ਅਤੇ ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਹਾਲਾਤ ਇੱਥੋਂ ਤੱਕ ਵਿਗੜ ਗਏ ਕਿ ਕੈਂਪਸ ਵਿੱਚ ਭੰਨਤੋੜ ਅਤੇ ਅੱਗ ਲਗਾਉਣ ਦੀ ਵੀ ਸੂਚਨਾ ਸਾਹਮਣੇ ਆਈ।

ਦਰਅਸਲ, ਇੱਕ ਵਿਦਿਆਰਥਣ ਨਾਲ ਕਥਿਤ ਜਿਨਸੀ ਸ਼ੋਸ਼ਣ ਦੀ ਖ਼ਬਰ ਸੋਸ਼ਲ ਮੀਡੀਆ ਅਤੇ ਵਿਦਿਆਰਥੀ ਗਰੁੱਪਾਂ ਵਿੱਚ ਤੇਜ਼ੀ ਨਾਲ ਵਾਇਰਲ ਹੋਈ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਕੱਠੇ ਹੋ ਗਏ ਅਤੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦੇਰ ਰਾਤ ਸ਼ੁਰੂ ਹੋਇਆ ਇਹ ਵਿਰੋਧ ਹੌਲੀ-ਹੌਲੀ ਵੱਡੇ ਹੰਗਾਮੇ ਵਿੱਚ ਬਦਲ ਗਿਆ।

ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਕੀਤੀ ਗਈ ਅਤੇ ਇੱਕ ਹਿੱਸੇ ਨੂੰ ਅੱਗ ਲਗਾਉਣ ਦੀ ਵੀ ਗੱਲ ਸਾਹਮਣੇ ਆਈ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਮੁੱਖ ਗੇਟ ਦੇ ਬਾਹਰ ਚੰਡੀਗੜ੍ਹ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਧਰਨਾ ਲਗਾ ਦਿੱਤਾ। ਸੜਕ ‘ਤੇ ਧਰਨਾ ਲੱਗਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਲੁਧਿਆਣਾ-ਜਲੰਧਰ ਹਾਈਵੇਅ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਉੱਥੇ ਹੀ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਵਿਦਿਆਰਥਣ ਨਾਲ ਅਜਿਹੀ ਘਟਨਾ ਦੀ ਪੁਸ਼ਟੀ ਨਹੀਂ ਹੋਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਅੱਗੇ ਵਧਾਈ ਜਾ ਰਹੀ ਹੈ, ਤਾਂ ਜੋ ਪੂਰਾ ਸੱਚ ਸਾਹਮਣੇ ਆ ਸਕੇ।

ਦੂਜੇ ਪਾਸੇ, LPU ਪ੍ਰਸ਼ਾਸਨ ਵੱਲੋਂ ਵੀ ਇਸ ਮਾਮਲੇ ‘ਤੇ ਬਿਆਨ ਜਾਰੀ ਕੀਤਾ ਗਿਆ ਹੈ। ਯੂਨੀਵਰਸਿਟੀ ਨੇ ਵਿਦਿਆਰਥਣ ਨਾਲ ਕਥਿਤ ਘਟਨਾ ਸਬੰਧੀ ਫੈਲ ਰਹੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਿਆ ਹੈ। ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਪੁਸ਼ਟ ਖ਼ਬਰਾਂ ਅਤੇ ਅਫਵਾਹਾਂ ‘ਤੇ ਭਰੋਸਾ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹਿੰਸਕ ਪ੍ਰਦਰਸ਼ਨ ਤੋਂ ਬਚਣ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਖ਼ਬਰ ਵਿੱਚ ਕਿੰਨੀ ਸੱਚਾਈ ਹੈ। ਇਸ ਦੌਰਾਨ LPU ਦੇ ਆਲੇ-ਦੁਆਲੇ ਸੁਰੱਖਿਆ ਵੀ ਵਧਾਈ ਗਈ ਹੈ।

Leave a Reply

Your email address will not be published. Required fields are marked *