Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਲੁਧਿਆਣਾ ਪਹੁੰਚੇ ਮੰਤਰੀ ਹਰਜੋਤ ਬੈਂਸ, ‘ਮਿਸ਼ਨ ਕਲੀਨ ਪੰਜਾਬ’ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਜ਼ਮੀਨੀ ਪੱਧਰ ‘ਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ।

ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਲੁਧਿਆਣਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਹਰ ਰੋਜ਼ ਸਵੇਰੇ 7 ਵਜੇ ਤੋਂ 8 ਵਜੇ ਤੱਕ ਅਧਿਕਾਰੀ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਦੇ ਦੌਰੇ ਦੌਰਾਨ ਜਿੱਥੇ ਵੀ ਕੋਈ ਕਮੀ ਨਜ਼ਰ ਆਈ ਹੈ, ਉਸ ਨੂੰ ਤੁਰੰਤ ਦੂਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਫ਼ਾਈ ਕਰਮਚਾਰੀਆਂ ਨਾਲ ਵੀ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਜਾਣਿਆ ਗਿਆ ਹੈ।

ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਓਵਰਫਲੋ ਅਤੇ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਜਿੱਥੇ-ਜਿੱਥੇ ਵੀ ਸੀਵਰੇਜ ਜਾਂ ਡਰੇਨੇਜ ਨਾਲ ਸਬੰਧਤ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੂਰੇ ਸ਼ਹਿਰ ਨੂੰ ‘ਜ਼ੀਰੋ ਮੈਨਹੋਲ ਸਿਟੀ’ ਬਣਾਉਣਾ ਹੈ। ਇਸ ਤਹਿਤ ਹਰ ਕੌਂਸਲਰ ਅਤੇ ਜੂਨੀਅਰ ਇੰਜੀਨੀਅਰ (JE) ਤੋਂ ਆਪਣੇ ਖੇਤਰ ਵਿੱਚ ਖੁੱਲ੍ਹੇ ਮੈਨਹੋਲ ਨਾ ਹੋਣ ਦਾ ਸਰਟੀਫਿਕੇਟ ਲਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਟੀਫਿਕੇਟ ਦੇਣ ਤੋਂ ਬਾਅਦ ਵੀ ਕਿਸੇ ਖੇਤਰ ਵਿੱਚ ਖੁੱਲ੍ਹਾ ਮੈਨਹੋਲ ਮਿਲਦਾ ਹੈ ਤਾਂ ਸੰਬੰਧਿਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਉਸ ਨੂੰ ਮੁਅੱਤਲ ਵੀ ਕੀਤਾ ਜਾ ਸਕਦਾ ਹੈ।

ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀ ਸਫ਼ਾਈ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *