Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਮਿਸ਼ਨ ਕਲੀਨ ਪੰਜਾਬ: ਹਰਜੋਤ ਸਿੰਘ ਬੈਂਸ ਖੁਦ ਗਰਾਊਂਡ ’ਤੇ, ਨੰਗਲ ’ਚ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਨੂੰ ਲੈ ਕੇ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਰੋਜ਼ਾਨਾ ਖੁਦ ਗਰਾਊਂਡ ’ਤੇ ਉਤਰ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ।

ਇਸੇ ਤਹਿਤ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ 14 ਵਿੱਚ ਪਹੁੰਚ ਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚੱਲ ਰਹੇ ਸਫ਼ਾਈ ਕਾਰਜਾਂ ਦਾ ਮੌਕੇ ’ਤੇ ਨਿਰੀਖਣ ਕੀਤਾ। ਉਨ੍ਹਾਂ ਨੇ ਇਲਾਕੇ ਵਿੱਚ ਸਫ਼ਾਈ ਦੀ ਸਥਿਤੀ, ਕੂੜਾ ਚੁੱਕਣ ਦੇ ਪ੍ਰਬੰਧ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ।

ਮੰਤਰੀ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਅਤੇ ਸਫ਼ਾਈ ਟੀਮਾਂ ਨਾਲ ਗੱਲਬਾਤ ਕਰਦਿਆਂ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦਾ ਫੋਕਸ ਇਹ ਯਕੀਨੀ ਬਣਾਉਣ ’ਤੇ ਹੈ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੂੜੇ ਦੇ ਢੇਰਾਂ ਅਤੇ ਗੰਦਗੀ ਵਾਲੇ ਸਥਾਨਾਂ ਨੂੰ ਖਤਮ ਕਰਕੇ ਲੋਕਾਂ ਨੂੰ ਸਾਫ਼ ਅਤੇ ਬਿਹਤਰ ਮਾਹੌਲ ਮੁਹੱਈਆ ਕਰਵਾਇਆ ਜਾਵੇ।

‘ਮਿਸ਼ਨ ਕਲੀਨ ਪੰਜਾਬ’ ਤਹਿਤ ਸਿਰਫ਼ ਸਫ਼ਾਈ ਕਰਨਾ ਹੀ ਨਹੀਂ, ਸਗੋਂ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਅਤੇ ਜਵਾਬਦੇਹੀ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਮੰਤਰੀ ਵੱਲੋਂ ਖੁਦ ਮੌਕੇ ’ਤੇ ਪਹੁੰਚ ਕੇ ਕੰਮ ਦਾ ਨਿਰੀਖਣ ਕਰਨ ਨਾਲ ਸਫ਼ਾਈ ਟੀਮਾਂ ਵਿੱਚ ਵੀ ਜ਼ਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।

ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਿਹਤਮੰਦ ਅਤੇ ਬਿਹਤਰ ਜੀਵਨ ਲਈ ਸਾਫ਼ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਦਿਸ਼ਾ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਕਾਰਜਾਂ ਦੀ ਗਰਾਊਂਡ ਲੈਵਲ ’ਤੇ ਨਿਗਰਾਨੀ ਜਾਰੀ ਹੈ।

Leave a Reply

Your email address will not be published. Required fields are marked *