Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, MLA ਕੁਲਵੰਤ ਸਿੰਘ ਦੇ ਪੁੱਤਰ ਨੇ ਸੰਭਾਲੀ ਕਮਾਨ

ਮੋਹਾਲੀ ਨਗਰ ਨਿਗਮ ਨੂੰ ਨਵਾਂ ਮੇਅਰ ਮਿਲ ਗਿਆ ਹੈ। ਮੰਗਲਵਾਰ ਨੂੰ ਹੋਈ ਮੇਅਰ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ ਚੁਣਿਆ ਗਿਆ। ਇਸ ਦੇ ਨਾਲ ਹੀ ਆਰ.ਪੀ. ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਚੰਨੀ ਨੂੰ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ।

ਚੋਣ ਨਤੀਜਿਆਂ ਦੇ ਐਲਾਨ ਮਗਰੋਂ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ, ਵਿਧਾਇਕ ਕੁਲਵੰਤ ਸਿੰਘ ਅਤੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਨੇ ਸਰਬਜੀਤ ਸਿੰਘ ਸਮਾਣਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਮੇਅਰ ਦੀ ਕੁਰਸੀ ਸੰਭਾਲਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਮੇਅਰ ਦੀ ਚੋਣ ਨੂੰ ਲੈ ਕੇ ਕਾਫੀ ਦਿਨਾਂ ਤੋਂ ਸਿਆਸੀ ਚਰਚਾਵਾਂ ਚੱਲ ਰਹੀਆਂ ਸਨ। ਸ਼ੁਰੂਆਤੀ ਦੌਰ ਵਿੱਚ ਡਾ. ਸੰਨੀ ਆਹਲੂਵਾਲੀਆ ਨੂੰ ਇਸ ਅਹੁਦੇ ਲਈ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ। ਸੰਗਠਨ ਵਿੱਚ ਉਨ੍ਹਾਂ ਦੀ ਚੰਗੀ ਪਕੜ ਅਤੇ ਪਾਰਟੀ ਲੀਡਰਸ਼ਿਪ ਨਾਲ ਨੇੜਲੇ ਸਬੰਧਾਂ ਕਾਰਨ ਉਨ੍ਹਾਂ ਦੇ ਨਾਮ ਦੀ ਕਾਫੀ ਚਰਚਾ ਸੀ। ਹਾਲਾਂਕਿ ਆਖਰੀ ਪੜਾਅ ਵਿੱਚ ਸਿਆਸੀ ਸਮੀਕਰਨ ਬਦਲੇ ਅਤੇ ਸਰਬਜੀਤ ਸਿੰਘ ਸਮਾਣਾ ਦਾ ਨਾਮ ਅੱਗੇ ਆ ਗਿਆ।

ਚੋਣਾਂ ਤੋਂ ਠੀਕ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਾਰਟੀ ਦੇ ਕੌਂਸਲਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ। ਦੱਸਿਆ ਜਾਂਦਾ ਹੈ ਕਿ ਨਗਰ ਨਿਗਮ ਚੋਣਾਂ ਜਿੱਤਣ ਵਾਲੇ ਕਈ ਕੌਂਸਲਰ ਲੰਬੇ ਸਮੇਂ ਤੋਂ ਕੁਲਵੰਤ ਸਿੰਘ ਦੇ ਨਜ਼ਦੀਕੀ ਸਹਿਯੋਗੀ ਰਹੇ ਹਨ, ਜਿਸ ਕਾਰਨ ਮੇਅਰ ਦੀ ਦੌੜ ਵਿੱਚ ਉਨ੍ਹਾਂ ਦੇ ਪੁੱਤਰ ਦਾ ਪਲੜਾ ਭਾਰੀ ਰਿਹਾ।

ਪਾਰਟੀ ਅੰਦਰ ਏਕਤਾ ਦਾ ਸੰਦੇਸ਼ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਖਿੱਚਤਾਣ ਤੋਂ ਬਚਣ ਲਈ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਖੁਦ ਨਗਰ ਨਿਗਮ ਦਫ਼ਤਰ ਪਹੁੰਚੇ। ਉਨ੍ਹਾਂ ਦੀ ਮੌਜੂਦਗੀ ਵਿੱਚ ਪੂਰੀ ਚੋਣ ਪ੍ਰਕਿਰਿਆ ਨੂੰ ਅੰਜਾਮ ਦਿੱਤਾ ਗਿਆ।

ਉੱਧਰ, ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੇ ਇਸ ਪ੍ਰਕਿਰਿਆ ਦਾ ਬਾਈਕਾਟ ਕਰ ਦਿੱਤਾ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਮੀਟਿੰਗ ਦੌਰਾਨ ਵਾਕਆਊਟ ਕੀਤਾ। ਇਸ ਕਾਰਨ ਚੋਣਾਂ ਦੌਰਾਨ ਸਿਆਸੀ ਮਾਹੌਲ ਕਾਫੀ ਗਰਮ ਰਿਹਾ।

ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਗੁਪਤਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਕੌਂਸਲਰਾਂ ਦੇ ਮੋਬਾਈਲ ਫੋਨ ਨਗਰ ਨਿਗਮ ਦਫ਼ਤਰ ਦੇ ਬਾਹਰ ਜਮ੍ਹਾਂ ਕਰਵਾਏ ਗਏ ਅਤੇ ਰਿਕਾਰਡ ਦਰਜ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਹਾਲ ਦੇ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ।

ਸਰਬਜੀਤ ਸਿੰਘ ਸਮਾਣਾ ਦੇ ਮੇਅਰ ਬਣਨ ਨਾਲ ਮੋਹਾਲੀ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਈ ਹੈ ਅਤੇ ਹੁਣ ਸ਼ਹਿਰ ਦੇ ਵਿਕਾਸ ਅਤੇ ਨਗਰ ਨਿਗਮ ਦੀਆਂ ਭਵਿੱਖੀ ਯੋਜਨਾਵਾਂ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Leave a Reply

Your email address will not be published. Required fields are marked *