Live Updates
ਹੁਣ ਅਣਜਾਣ ਨੰਬਰ ਤੋਂ ਕਾਲ ਆਉਣ ’ਤੇ ਵੀ ਦਿਖੇਗਾ ਅਸਲੀ ਨਾਂ, ਸਰਕਾਰ ਦਾ ਨਵਾਂ ਨਿਯਮ!ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਸ਼ੁਰੂ, ਨਸ਼ਾ ਵਿਰੋਧੀ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ ਵਿਰੋਧੀ ਧਿਰ ਘਬਰਾ ਗਈ ਹੈ ਅਤੇ ਨਸ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ: ਬਲਤੇਜ ਪੰਨੂ‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਦਿਲਜੀਤ ਦੋਸਾਂਝ ਬਿਹਾਰ ਵਿੱਚ ਕਰਨਾ ਚਾਹੁੰਦੇ ਸਨ ਸ਼ੋਅ, ਪਰ ਪ੍ਰਸ਼ਾਸਨ ਨੇ ਨਹੀਂ ਚੁੱਕੀ ਭੀੜ ਸੰਭਾਲਣ ਦੀ ਜ਼ਿੰਮੇਵਾਰੀਹੁਣ ਅਣਜਾਣ ਨੰਬਰ ਤੋਂ ਕਾਲ ਆਉਣ ’ਤੇ ਵੀ ਦਿਖੇਗਾ ਅਸਲੀ ਨਾਂ, ਸਰਕਾਰ ਦਾ ਨਵਾਂ ਨਿਯਮ!ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਸ਼ੁਰੂ, ਨਸ਼ਾ ਵਿਰੋਧੀ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ ਵਿਰੋਧੀ ਧਿਰ ਘਬਰਾ ਗਈ ਹੈ ਅਤੇ ਨਸ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ: ਬਲਤੇਜ ਪੰਨੂ‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਦਿਲਜੀਤ ਦੋਸਾਂਝ ਬਿਹਾਰ ਵਿੱਚ ਕਰਨਾ ਚਾਹੁੰਦੇ ਸਨ ਸ਼ੋਅ, ਪਰ ਪ੍ਰਸ਼ਾਸਨ ਨੇ ਨਹੀਂ ਚੁੱਕੀ ਭੀੜ ਸੰਭਾਲਣ ਦੀ ਜ਼ਿੰਮੇਵਾਰੀ
1 min read

ਪੰਜਾਬ ‘ਚ ਮਾਨਸੂਨ ਸਰਗਰਮ, ਭਾਰੀ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੋ ਰਹੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ ਅਤੇ ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਸੂਬੇ ਦਾ ਤਾਪਮਾਨ ਆਮ ਨਾਲੋਂ 2.6 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ।

ਪਠਾਨਕੋਟ ਵਿੱਚ ਰਾਤ ਭਰ ਭਾਰੀ ਮੀਂਹ ਪਿਆ, ਜਦੋਂ ਕਿ ਚੰਡੀਗੜ੍ਹ ਵਿੱਚ ਸਵੇਰੇ 6 ਵਜੇ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ 22 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਲਈ ਆਰੇਂਜ ਚਿਤਾਵਨੀ ਜਾਰੀ ਕੀਤੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35.6 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ, ਜਿਸ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ।

ਪੰਜਾਬ ਦੇ ਕੁੱਲ 20 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਉਮੀਦ ਹੈ। ਇਨ੍ਹਾਂ ਵਿੱਚੋਂ 11 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ, ਜਿੱਥੇ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਉਮੀਦ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਵੀ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਸ ਦੌਰਾਨ ਅੱਧੀ ਰਾਤ ਤੋਂ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਜਾਰੀ ਹੈ। ਕੁੱਲੂ ਜ਼ਿਲ੍ਹੇ ਵਿੱਚ ਮੋਹਲੇਧਾਰ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਸਥਿਤੀ ਨੂੰ ਦੇਖਦੇ ਹੋਏ ਕੁੱਲੂ ਦੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ ‘ਤੇ ਅੱਜ 22 ਜੁਲਾਈ ਨੂੰ ਅਨੀ, ਬੰਜਾਰ ਅਤੇ ਨਿਰਮੰਡ ਸਬ-ਡਿਵੀਜ਼ਨਾਂ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *