Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ, 13 ਸਤੰਬਰ ਤੋਂ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ, ਯਾਨੀ 17 ਸਤੰਬਰ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੁਝ ਥਾਵਾਂ ’ਤੇ ਭਾਰੀ ਮੀਂਹ ਵੀ ਪੈ ਸਕਦਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਵਿੱਚ ਵੀ ਅੱਜ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਵੱਧ ਚੱਲ ਰਿਹਾ ਹੈ। ਭਾਖੜਾ ਡੈਮ ਵਿਖੇ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਤਾਪਮਾਨ 36.8 ਡਿਗਰੀ ਸੈਲਸੀਅਸ ਰਿਹਾ।

ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੂਬੇ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਿਸ਼ ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਮਾਨਸੂਨ ਸੀਜ਼ਨ ਦੌਰਾਨ ਰਹੀ ਮੀਂਹ ਦੀ ਘਾਟ ਕੁਝ ਹੱਦ ਤੱਕ ਪੂਰੀ ਹੋ ਸਕਦੀ ਹੈ।

ਪੱਛਮੀ ਗੜਬੜੀ ਕਾਰਨ ਬਦਲੇਗਾ ਮੌਸਮ

ਮੌਸਮ ਵਿਭਾਗ ਮੁਤਾਬਕ ਉੱਤਰੀ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ। ਇਸ ਤੋਂ ਇਲਾਵਾ ਉੱਤਰੀ ਪਾਕਿਸਤਾਨ ਅਤੇ ਜੰਮੂ ਖੇਤਰ ਵਿੱਚ ਮੌਜੂਦ ਚੱਕਰਵਾਤੀ ਘੇਰਾ ਹੁਣ ਉੱਤਰੀ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਰੀਬ 3.1 ਤੋਂ 5.8 ਕਿਲੋਮੀਟਰ ਦੀ ਉਚਾਈ ’ਤੇ ਸਥਿਤ ਹੈ।

ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਵਧਣ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਬਣੇ ਰਹਿਣ ਦੀ ਸੰਭਾਵਨਾ ਹੈ।

ਗਰਮੀ ਤੇ ਹੁੰਮਸ ਕਾਰਨ ਬਿਜਲੀ ਦੀ ਮੰਗ ਵਧੀ

ਇਸ ਦੌਰਾਨ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਐਤਵਾਰ ਸਵੇਰੇ 6:30 ਵਜੇ ਸੂਬੇ ਵਿੱਚ ਬਿਜਲੀ ਦੀ ਮੰਗ 13,083 ਮੈਗਾਵਾਟ ਤੱਕ ਪਹੁੰਚ ਗਈ।

ਜਾਣਕਾਰੀ ਮੁਤਾਬਕ ਪੰਜਾਬ ਦਾ ਆਪਣਾ ਬਿਜਲੀ ਉਤਪਾਦਨ 4,339 ਮੈਗਾਵਾਟ ਰਿਹਾ, ਜਦਕਿ ਗਰਿੱਡ ਤੋਂ 8,746 ਮੈਗਾਵਾਟ ਬਿਜਲੀ ਲਈ ਜਾ ਰਹੀ ਸੀ। ਦਿਨ ਚੜ੍ਹਨ ਦੇ ਨਾਲ ਬਿਜਲੀ ਦੀ ਮੰਗ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *