Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਨਸ਼ਾ ਤਸਕਰਾਂ ‘ਤੇ ਹੋਰ ਸਖ਼ਤੀ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਦੀ ਕੀਤੀ ਸ਼ੁਰੂਆਤ: ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਇਸ ਦੇ ਅਗਲੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤਹਿਤ ਸੂਬੇ ਭਰ ਵਿੱਚ ਗੈਰ-ਕਾਨੂੰਨੀ ਹਵਾਲਾ ਆਪਰੇਟਰਾਂ ਖ਼ਿਲਾਫ਼ ਤਿੰਨ ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਹਵਾਲਾ ਨੈੱਟਵਰਕ ਨਸ਼ਾ ਤਸਕਰਾਂ ਲਈ ਵਿੱਤੀ ਲੈਣ-ਦੇਣ ਦਾ ਮੁੱਖ ਸਾਧਨ ਬਣੇ ਹੋਏ ਹਨ ਅਤੇ ਇਹ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜਾਰੀ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਕਰੀਬ 10 ਕਰੋੜ ਰੁਪਏ ਦੀ ਹਵਾਲਾ ਰਕਮ ਵੀ ਬਰਾਮਦ ਕੀਤੀ ਗਈ ਹੈ, ਜੋ ਨਸ਼ਾ ਤਸਕਰੀ ਨਾਲ ਜੁੜੇ ਵਿੱਤੀ ਲੈਣ-ਦੇਣ ਨਾਲ ਸੰਬੰਧਿਤ ਮੰਨੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ NDPS ਐਕਟ ਦੀ ਧਾਰਾ 68F ਤਹਿਤ 830 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 1 ਮਾਰਚ 2025 ਤੋਂ ਹੁਣ ਤੱਕ 20 ਕਰੋੜ ਰੁਪਏ ਤੋਂ ਵੱਧ ਦੀ ਨਸ਼ਾ ਤਸਕਰੀ ਨਾਲ ਜੁੜੀ ਗੈਰ-ਕਾਨੂੰਨੀ ਕਮਾਈ ਵੀ ਬਰਾਮਦ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ, ਹਵਾਲਾ ਆਪਰੇਟਰਾਂ ਅਤੇ ਨਸ਼ਿਆਂ ਰਾਹੀਂ ਇਕੱਠੀ ਕੀਤੀ ਗਈ ਗੈਰ-ਕਾਨੂੰਨੀ ਸੰਪਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ 1,727 ਜਾਇਦਾਦ ਜ਼ਬਤੀ ਪ੍ਰਸਤਾਵਾਂ ਨੂੰ ਸਮਰੱਥ ਅਥਾਰਟੀ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੇ ਵਿੱਤੀ ਨੈੱਟਵਰਕ ਨੂੰ ਤੋੜਨਾ ਹੀ ਇਸ ਮੁਹਿੰਮ ਦਾ ਮੁੱਖ ਮਕਸਦ ਹੈ। ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਾ-ਮੁਕਤ ਪੰਜਾਬ ਦੇ ਟੀਚੇ ਨੂੰ ਹਾਸਲ ਕਰਨ ਲਈ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।

Leave a Reply

Your email address will not be published. Required fields are marked *