Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਪੰਜਾਬ ‘ਚ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦਾ ਨਵਾਂ ਸ਼ਡਿਊਲ ਜਾਰੀ, SIR ਦੀ ਮਿਆਦ 11 ਦਿਨ ਵਧੀ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਣ ਸੁਧਾਈ (SIR) ਦੀ ਪ੍ਰਕਿਰਿਆ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦੇ ਹੋਏ ਵਿਸ਼ੇਸ਼ ਸੁਧਾਈ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਸ਼ਡਿਊਲ ਮੁਤਾਬਕ ਪੰਜਾਬ ਵਿੱਚ ਚੱਲ ਰਹੀ SIR ਦੀ ਪ੍ਰਕਿਰਿਆ ਨੂੰ 11 ਦਿਨ ਹੋਰ ਵਧਾ ਦਿੱਤਾ ਗਿਆ ਹੈ। ਪਹਿਲਾਂ ਇਹ ਪ੍ਰਕਿਰਿਆ 24 ਜੁਲਾਈ ਤੱਕ ਪੂਰੀ ਹੋਣੀ ਸੀ, ਪਰ ਹੁਣ ਬੀ.ਐੱਲ.ਓ. (BLO) 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕਰਨਗੇ। ਜਦਕਿ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।

ਨਵੇਂ ਪ੍ਰੋਗਰਾਮ ਤਹਿਤ ਹੁਣ ਸੂਬੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਤੋਂ ਲੈ ਕੇ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਤੱਕ ਦੀਆਂ ਤਾਰੀਖ਼ਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਮੁਤਾਬਕ ਬੀ.ਐੱਲ.ਓ. 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕਰਨਗੇ। ਇਸ ਤੋਂ ਬਾਅਦ 13 ਅਗਸਤ ਨੂੰ ਪ੍ਰਾਰੂਪ (ਡਰਾਫਟ) ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਇਸ ਡਰਾਫਟ ‘ਤੇ ਲੋਕ 12 ਸਤੰਬਰ 2026 ਤੱਕ ਆਪਣੇ ਨਾਮ ਸ਼ਾਮਲ ਕਰਵਾਉਣ, ਕਟਵਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਸੋਧ ਲਈ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ। ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਤੋਂ ਬਾਅਦ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ, ਜਿਸ ਦੇ ਆਧਾਰ ‘ਤੇ ਅਗਲੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਦੱਸ ਦੇਈਏ ਕਿ ਪਹਿਲਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਪੰਜਾਬ ਵਿੱਚ ਵਿਸ਼ੇਸ਼ ਗਹਿਣ ਸੁਧਾਈ ਦੀ ਪ੍ਰਕਿਰਿਆ 25 ਜੂਨ ਤੋਂ 24 ਜੁਲਾਈ 2026 ਤੱਕ ਚੱਲਣੀ ਸੀ। ਇਸ ਤੋਂ ਬਾਅਦ 3 ਅਗਸਤ ਨੂੰ ਪ੍ਰਾਰੂਪ ਵੋਟਰ ਸੂਚੀ ਜਾਰੀ ਹੋਣੀ ਸੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਮੰਗੇ ਜਾਣੇ ਸਨ। ਇਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਣਾ ਸੀ, ਜਦਕਿ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਣੀ ਸੀ।

ਹਾਲਾਂਕਿ ਹੁਣ ਭਾਰਤੀ ਚੋਣ ਕਮਿਸ਼ਨ ਨੇ ਇਸ ਪੂਰੇ ਸ਼ਡਿਊਲ ਵਿੱਚ ਸੋਧ ਕਰ ਦਿੱਤੀ ਹੈ। ਨਵੇਂ ਸ਼ਡਿਊਲ ਮੁਤਾਬਕ ਘਰ-ਘਰ ਜਾ ਕੇ ਪੜਤਾਲ ਕਰਨ ਦੀ ਮਿਆਦ 3 ਅਗਸਤ 2026 ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਬਾਅਦ 13 ਅਗਸਤ ਨੂੰ ਪ੍ਰਾਰੂਪ ਵੋਟਰ ਸੂਚੀ ਜਾਰੀ ਹੋਵੇਗੀ ਅਤੇ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

Leave a Reply

Your email address will not be published. Required fields are marked *