Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

E-20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਪੁਰਾਣੀਆਂ ਗੱਡੀਆਂ ਦੇ ਕੁਝ ਪੁਰਜ਼ਿਆਂ ‘ਤੇ ਪੈ ਸਕਦਾ ਹੈ ਅਸਰ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਹੈ ਕਿ E-20 ਪੈਟਰੋਲ ਦੀ ਵਰਤੋਂ ਨਾਲ ਕੁਝ ਪੁਰਾਣੀਆਂ ਗੱਡੀਆਂ ਦੇ ਕੁਝ ਪੁਰਜ਼ਿਆਂ ‘ਤੇ ਅਸਰ ਪੈ ਸਕਦਾ ਹੈ। ਇਹ ਜਾਣਕਾਰੀ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਵਿੱਚ ਲਿਖਤੀ ਜਵਾਬ ਦੌਰਾਨ ਦਿੱਤੀ।

ਗਡਕਰੀ ਨੇ ਦੱਸਿਆ ਕਿ BS-3 ਮਾਪਦੰਡ ਵਾਲੀਆਂ, ਖ਼ਾਸ ਕਰਕੇ 2005 ਤੋਂ 2016 ਦਰਮਿਆਨ ਬਣੀਆਂ ਕੁਝ ਗੱਡੀਆਂ ਵਿੱਚ E-20 ਪੈਟਰੋਲ ਕਾਰਨ ਰਬੜ ਦੇ ਕੁਝ ਪੁਰਜ਼ੇ ਅਤੇ ਗੈਸਕੇਟ ਬਦਲਣ ਦੀ ਲੋੜ ਪੈ ਸਕਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਪੁਰਜ਼ੇ ਆਮ ਸਰਵਿਸਿੰਗ ਦੌਰਾਨ ਆਸਾਨੀ ਨਾਲ ਬਦਲੇ ਜਾ ਸਕਦੇ ਹਨ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ E-20 ਪੈਟਰੋਲ ਨਾਲ ਗੱਡੀਆਂ ਦੀ ਕੁੱਲ ਪਰਫਾਰਮੈਂਸ ਜਾਂ ਟਿਕਾਊਪਣ ‘ਤੇ ਕੋਈ ਵੱਡਾ ਨਕਾਰਾਤਮਕ ਅਸਰ ਨਹੀਂ ਦੇਖਿਆ ਗਿਆ ਅਤੇ ਨਾ ਹੀ ਇੰਜਣ ਵਿੱਚ ਕਿਸੇ ਤਰ੍ਹਾਂ ਦੀ ਤਬਦੀਲੀ ਕਰਵਾਉਣ ਦੀ ਲੋੜ ਹੈ। ਧਿਆਨਯੋਗ ਗੱਲ ਇਹ ਹੈ ਕਿ ਇਸ ਮੁੱਦੇ ‘ਤੇ ਗਡਕਰੀ ਵੱਲੋਂ ਇਸ ਤਰ੍ਹਾਂ ਦੀ ਗੱਲ ਪਹਿਲੀ ਵਾਰ ਸਾਹਮਣੇ ਆਈ ਹੈ।

ਗਡਕਰੀ ਨੇ ਦੱਸਿਆ ਕਿ ਇੰਡੀਅਨ ਆਇਲ, ਇੰਡੀਅਨ ਇੰਸਟੀਚਿਊਟ ਆਫ ਪੈਟਰੋਲੀਅਮ, ਸੋਸਾਇਟੀ ਆਫ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ਼ ਅਤੇ ਆਟੋਮੋਟਿਵ ਰਿਸਰਚ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ‘ਤੇ E-20 ਈਂਧਣ ਸਬੰਧੀ ਅਧਿਐਨ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਵਾਹਨ ਦੀ ਮਾਈਲੇਜ ਸਿਰਫ਼ ਈਂਧਣ ‘ਤੇ ਨਹੀਂ, ਸਗੋਂ ਉਸ ਦੀ ਦੇਖਭਾਲ, ਸਰਵਿਸਿੰਗ ਅਤੇ ਹੋਰ ਕਈ ਕਾਰਕਾਂ ‘ਤੇ ਵੀ ਨਿਰਭਰ ਕਰਦੀ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਦੁਨੀਆ ਦੇ ਕਈ ਦੇਸ਼ਾਂ ਵਿੱਚ E-20 ਈਂਧਣ ਦਾ ਇਸਤੇਮਾਲ ਇੱਕ ਸਦੀ ਤੋਂ ਵੀ ਵੱਧ ਸਮੇਂ ਤੋਂ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *