Live Updates
29 ਵਿੱਚੋਂ 9 ਗੱਡੀ ਕੰਪਨੀਆਂ ਨੇ ਮੰਨਿਆ, ਈ-20 ਨਾਲ 2023 ਤੋਂ ਪਹਿਲਾਂ ਦੀਆਂ 30 ਕਰੋੜ ਗੱਡੀਆਂ ਖਰਾਬ ਹੋਣਗੀਆਂ- ਕੇਜਰੀਵਾਲਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ29 ਵਿੱਚੋਂ 9 ਗੱਡੀ ਕੰਪਨੀਆਂ ਨੇ ਮੰਨਿਆ, ਈ-20 ਨਾਲ 2023 ਤੋਂ ਪਹਿਲਾਂ ਦੀਆਂ 30 ਕਰੋੜ ਗੱਡੀਆਂ ਖਰਾਬ ਹੋਣਗੀਆਂ- ਕੇਜਰੀਵਾਲਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ
1 min read

ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ ਤੇ ਵੀ ਆਪਣੇ ਖਰਚੇ ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਜਲੰਧਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਧੂਮ-ਧਾਮਆਦਰ ਅਤੇ ਸਤਿਕਾਰ ਨਾਲ ਮਨਾਇਆ। ਹੁਣ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਨੂੰ ਵੀ ਬਹੁਤ ਵਧੀਆ ਢੰਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਪਟਿਆਲਾ ਵਿੱਚ ਮਾਂ ਕਾਲੀ ਦਾ ਪ੍ਰਸਿੱਧ ਮੰਦਿਰ ਹੈ। ਲੋਕਾਂ ਦੀ ਉਸ ਵਿੱਚ ਬਹੁਤ ਸ਼ਰਧਾ ਅਤੇ ਮਾਨਤਾ ਹੈ। ਉੱਥੇ ਪੂਰੇ ਉੱਤਰੀ ਭਾਰਤ ਤੋਂ ਲੋਕ ਆਪਣੀਆਂ ਮਨੋਕਾਮਨਾਵਾਂ ਅਤੇ ਦੁੱਖ ਲੈ ਕੇ ਆਉਂਦੇ ਹਨਜਿਨ੍ਹਾਂ ਨੂੰ ਮਾਂ ਪੂਰੀ ਕਰਦੀ ਹੈ ਅਤੇ ਉਨ੍ਹਾਂ ਦੇ ਦੁੱਖ ਦੂਰ ਕਰਦੀ ਹੈ। 85 ਕਰੋੜ ਰੁਪਏ ਦੀ ਲਾਗਤ ਨਾਲ ਉਸ ਮੰਦਿਰ ਦਾ ਪੂਰਾ ਨਵੀਨੀਕਰਨ ਅਤੇ ਵਿਕਾਸ ਕੀਤਾ ਜਾ ਰਿਹਾ ਹੈ। ਸਤੰਬਰ ਵਿੱਚ ਇਹ ਬਣ ਕੇ ਤਿਆਰ ਹੋ ਜਾਵੇਗਾ। ਮੇਰੀ ਅਪੀਲ ਹੈ ਕਿ ਬਣਨ ਤੋਂ ਬਾਅਦ ਪੰਜਾਬ ਦੇ ਲੋਕ ਇੱਕ ਵਾਰ ਮੰਦਿਰ ਜਾ ਕੇ ਮਾਂ ਕਾਲੀ ਦੇ ਦਰਸ਼ਨ ਜ਼ਰੂਰ ਕਰਨ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਹੁਤ ਸਾਰੀਆਂ ਤੀਰਥ ਯਾਤਰਾਵਾਂ ਦਾ ਵੀ ਆਯੋਜਨ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਵੋਲਵੋ ਬੱਸਾਂ ਲਈਆਂ ਹਨ। ਅਜੇ ਤੀਰਥ ਯਾਤਰਾ ਦੇ ਦੋ ਰੂਟ ਚੱਲ ਰਹੇ ਹਨ। ਇੱਕ ਰੂਟ ਤੇ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਅਤੇ ਵਾਲਮੀਕਿ ਮੰਦਿਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਦੂਜੇ ਰੂਟ ਤੇ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਮੰਦਿਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਹੁਣ ਤਿੰਨ ਰੂਟ ਹੋਰ ਸ਼ੁਰੂ ਕੀਤੇ ਜਾ ਰਹੇ ਹਨਜਿਨ੍ਹਾਂ ਵਿੱਚ ਸਾਲਾਸਰ-ਖਾਟੂ ਸ਼ਿਆਮ ਜੀਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਸ਼ਾਮਲ ਹਨ। ਇਨ੍ਹਾਂ ਤੀਰਥ ਯਾਤਰਾਵਾਂ ਦਾ ਪੂਰਾ ਖਰਚਾ ਸਰਕਾਰ ਖੁਦ ਚੁੱਕ ਰਹੀ ਹੈ। ਜੋ ਲੋਕ ਵੀ ਇੱਛੁਕ ਹਨਉਹ ਜ਼ਰੂਰ ਜਾਣ।

 

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਜੁਲਾਈ ਦੇ ਅਖੀਰ ਤੋਂ ਸਰਕਾਰ ਪੂਰੇ ਪੰਜਾਬ ਵਿੱਚ ਹੇ ਰਾਮ!‘ ਨਾਟਕ ਕਰਵਾ ਰਹੀ ਹੈ। ਆਸ਼ੂਤੋਸ਼ ਰਾਣਾ ਦੇ ਇਸ ਨਾਟਕ ਹੇ ਰਾਮ‘ ਵਿੱਚ ਰਾਮਾਇਣ ਦੇ ਕਈ ਪ੍ਰਸੰਗ ਹਨ ਅਤੇ ਰਾਮ ਤੇ ਰਾਵਣ ਦੇ ਵਿਚਕਾਰ ਦੀਆਂ ਕਈ ਦਿਲਚਸਪ ਗੱਲਬਾਤਾਂ ਦਿਖਾਈਆਂ ਗਈਆਂ ਹਨ। ਮੈਂ ਵੀ ਦਿੱਲੀ ਵਿੱਚ ਇਹ ਨਾਟਕ ਦੇਖਿਆ ਸੀ ਅਤੇ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਦੇਖਿਆ ਹੈ। ਦਿੱਲੀ ਵਿੱਚ ਇਸ ਦੀ ਟਿਕਟ 8,000 ਰੁਪਏ ਦੀ ਹੁੰਦੀ ਸੀਪਰ ਪੰਜਾਬ ਦੇ ਲੋਕਾਂ ਲਈ ਅਸੀਂ ਇਸ ਨੂੰ ਬਿਲਕੁਲ ਮੁਫ਼ਤ ਕੀਤਾ ਹੈ। ਪੂਰੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਦੇ ਕਈ ਮੰਚਨ ਕਰਵਾਏ ਜਾਣਗੇ। ਜਦੋਂ ਇਹ ਤੁਹਾਡੇ ਸ਼ਹਿਰ ਵਿੱਚ ਆਵੇਤਾਂ ਇਸ ਨੂੰ ਬਿਲਕੁਲ ਮਿਸ ਨਾ ਕਰਿਓ। ਇਹ ਸਾਢੇ ਤਿੰਨ ਘੰਟੇ ਦਾ ਬਹੁਤ ਹੀ ਸ਼ਾਨਦਾਰ ਨਾਟਕ ਹੈਜੋ ਜੁਲਾਈ ਦੇ ਅਖੀਰ ਤੋਂ ਸ਼ੁਰੂ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *