LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਬੰਦੀ ਛੋੜ ਦਿਵਸ ਮੌਕੇ CM ਭਗਵੰਤ ਮਾਨ ਨੇ ਸੰਗਤਾਂ ਨੂੰ ਦਿੱਤੀ ਵਧਾਈ, ਗੁਰੂ ਸਾਹਿਬ ਦੀ ਕੁਰਬਾਨੀ ਨੂੰ ਕੀਤਾ ਯਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ‘ਤੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਇਸ ਦਿਹਾੜੇ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਨਿਆਂ, ਹੱਕ ਅਤੇ ਸੱਚ ਲਈ ਡਟ ਕੇ ਲੜਨ ਦੀ ਪ੍ਰੇਰਣਾ ਦਿੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਪੂਰੀ ਦੁਨੀਆ ਨੂੰ ਜ਼ੁਲਮ ਵਿਰੁੱਧ ਖੜ੍ਹੇ ਹੋਣ ਦਾ ਮਹਾਨ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਨੂੰ ਹਮੇਸ਼ਾ ਸੱਚ ਅਤੇ ਇਨਸਾਫ਼ ਦੇ ਰਾਹ ‘ਤੇ ਚੱਲਣ ਦੀ ਸਿੱਖਿਆ ਦਿੰਦਾ ਹੈ।