Live Updates
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਸੋਨੇ ਦੀ ਕੀਮਤ ’ਚ ਗਿਰਾਵਟ, ਚਾਂਦੀ ਹੋਈ ਮਹਿੰਗੀ! ਜਾਣੋ ਨਵੇਂ ਰੇਟਬਿਕਰਮ ਮਜੀਠੀਆ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਅਤੇ ਸੋਸ਼ਲ ਮੀਡੀਆ ਪੋਸਟ ਹਟਾਉਣ ਦੀ ਮੰਗਡੀਏ ਦੇ ਬਕਾਏ ਨਾ ਮਿਲਣ ਦਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਰੁਪਏ ਦਾ ਜੁਰਮਾਨਾ, ਸਰਕਾਰ ਤੋਂ ਮੰਗਿਆ ਜਵਾਬ‘ਦਾਜ ਦਾ ਸਮਾਨ’ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣਬਿਹਾਰ ਦੇ ਡੀਜੀਪੀ ਨੇ ਪੰਜਾਬ ਦੇ ਜਨ-ਅੰਦੋਲਨ ‘ਯੁੱਧ ਨਸ਼ਿਆਂ ਵਿਰੁੱਧ’ ਮਾਡਲ ਵੱਲ ਦੇਖਿਆ: ਬਲਤੇਜ ਪੰਨੂਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਸੋਨੇ ਦੀ ਕੀਮਤ ’ਚ ਗਿਰਾਵਟ, ਚਾਂਦੀ ਹੋਈ ਮਹਿੰਗੀ! ਜਾਣੋ ਨਵੇਂ ਰੇਟਬਿਕਰਮ ਮਜੀਠੀਆ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਅਤੇ ਸੋਸ਼ਲ ਮੀਡੀਆ ਪੋਸਟ ਹਟਾਉਣ ਦੀ ਮੰਗਡੀਏ ਦੇ ਬਕਾਏ ਨਾ ਮਿਲਣ ਦਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਰੁਪਏ ਦਾ ਜੁਰਮਾਨਾ, ਸਰਕਾਰ ਤੋਂ ਮੰਗਿਆ ਜਵਾਬ‘ਦਾਜ ਦਾ ਸਮਾਨ’ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣਬਿਹਾਰ ਦੇ ਡੀਜੀਪੀ ਨੇ ਪੰਜਾਬ ਦੇ ਜਨ-ਅੰਦੋਲਨ ‘ਯੁੱਧ ਨਸ਼ਿਆਂ ਵਿਰੁੱਧ’ ਮਾਡਲ ਵੱਲ ਦੇਖਿਆ: ਬਲਤੇਜ ਪੰਨੂ
1 min read

21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜਥਾ, 296 ਸ਼ਰਧਾਲੂਆਂ ਨੂੰ ਮਿਲੀ ਮਨਜ਼ੂਰੀ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ 296 ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ, ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੇ ਮੈਂਬਰ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।

ਇਸ ਦੌਰਾਨ ਸ਼ਰਧਾਲੂ ਪਾਕਿਸਤਾਨ ਵਿੱਚ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਵੀ ਦਰਸ਼ਨ ਕਰਨਗੇ। ਧਾਰਮਿਕ ਯਾਤਰਾ ਪੂਰੀ ਕਰਨ ਤੋਂ ਬਾਅਦ ਇਹ ਜਥਾ 30 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ।

ਐੱਸਜੀਪੀਸੀ ਵੱਲੋਂ ਇਸ ਯਾਤਰਾ ਲਈ ਕੁੱਲ 308 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਹਾਲਾਂਕਿ, ਕਿਸੇ ਕਾਰਨਵਸ਼ 12 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਗਿਆ, ਜਦਕਿ 296 ਸ਼ਰਧਾਲੂਆਂ ਨੂੰ ਮਨਜ਼ੂਰੀ ਮਿਲ ਗਈ ਹੈ।

ਗੌਰਤਲਬ ਹੈ ਕਿ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਪਾਕਿਸਤਾਨ ਜਾ ਕੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ ਅਤੇ ਸ਼ੇਰੇ ਪੰਜਾਬ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਯਾਤਰਾ ਨੂੰ ਸਿੱਖ ਕੌਮ ਲਈ ਵਿਸ਼ੇਸ਼ ਧਾਰਮਿਕ ਅਤੇ ਇਤਿਹਾਸਕ ਮਹੱਤਵ ਪ੍ਰਾਪਤ ਹੈ।

Leave a Reply

Your email address will not be published. Required fields are marked *