Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

PM ਮੋਦੀ ਬੋਲੇ—ਅਫ਼ਗਾਨਿਸਤਾਨ ਸੰਕਟ ਸਮੇਂ ‘ਸ੍ਰੀ ਗਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪੂਰੇ ਸਨਮਾਨ ਨਾਲ ਭਾਰਤ ਲਿਆਂਦਾ ਗਿਆ’

ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨਾਲ ਜੁੜੇ ਕਈ ਅਹਿਮ ਮੁੱਦਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਅਫ਼ਗਾਨਿਸਤਾਨ ਤੋਂ ਸ੍ਰੀ ਗੁਰੂ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਭਾਰਤ ਲਿਆਉਣ, ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੀ FCRA ਸਮੱਸਿਆ ਦਾ ਹੱਲ ਕਰਨ, ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰੋਜੈਕਟ ਅਤੇ ‘ਵੀਰ ਬਾਲ ਦਿਵਸ’ ਵਰਗੀਆਂ ਪਹਿਲਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਕੁਰਬਾਨੀਆਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਅਫ਼ਗਾਨਿਸਤਾਨ ਵਿੱਚ ਸੰਕਟ ਆਇਆ ਸੀ ਤਾਂ ਸਾਡੀ ਸਰਕਾਰ ਨੇ ਉੱਥੋਂ ਸ੍ਰੀ ਗੁਰੂ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪੂਰੇ ਮਾਨ-ਸਨਮਾਨ ਨਾਲ ਭਾਰਤ ਲਿਆ ਕੇ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂਆਂ ਨੇ ਪੂਰੀ ਮਨੁੱਖਤਾ ਨੂੰ ਸੇਵਾ, ਸਾਹਸ, ਸਮਾਨਤਾ ਅਤੇ ਭਲਾਈ ਦਾ ਸੰਦੇਸ਼ ਦਿੱਤਾ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਪਵਿੱਤਰ ਅਸਥਾਨ ਦੀ ਸਿੱਖ ਸ਼ਰਧਾਲੂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਯਾਤਰਾ ਕਰਦੇ ਹਨ। ਪਰ ਇਹ ਇਹ ਯਾਤਰਾ ਬਹੁਤ ਹੀ ਮੁਸ਼ਕਿਲਾਂ ਭਰੀ ਹੁੰਦੀ ਹੈ ਕਿਉਂਕਿ ਇਹ ਪਵਿੱਤਰ ਅਸਥਾਨ ਪੂਰਾ ਸਾਲ ਬਰਫ਼ ਨਾਲ ਘਿਰਿਆ ਰਹਿੰਦਾ ਹੈ। ਜਿਸ ਕਰਕੇ ਸਾਡੇ ਬਜ਼ੁਰਗ ਸਿੱਖ-ਭੈਣ-ਭਰਾਵਾਂ ਨੂੰ ਯਾਤਰਾ ਕਰਨ ਸਮੇਂ ਬਹੁਤ ਕਠਿਨਾਈ ਆਉਂਦੀ ਹੈ। ਇਸ ਯਾਤਰਾ ਨੂੰ ਅਸਾਨ ਬਣਾਉਣ ਲਈ ਸਾਡੀ ਸਰਕਾਰ ਸ੍ਰੀ ਹੇਮਕੁੰਟ ਸਾਹਿਬ ਤੱਕ ਰੋਪਵੇਅ ਬਣਵਾ ਰਹੀ ਹੈ। ਜਿਸ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਯਾਤਰਾ ਆਸਾਨ ਹੋ ਜਾਵੇਗੀ। ਹੇਮਕੁੰਟ ਸਾਹਿਬ ਦੀ ਯਾਤਰਾ ਕਰਨਾ ਹਰ ਸਿੱਖ ਸ਼ਰਧਾਲੂ ਦੇ ਮਨ ਦੀ ਇੱਛਾ ਹੁੰਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਕੁਰਬਾਨੀ ਦੀ ਯਾਦ ਵਿੱਚ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣਾ ਸ਼ੁਰੂ ਕੀਤਾ। ਅੱਜ ‘ਵੀਰ ਬਾਲ ਦਿਵਸ’ ਪੂਰੇ ਦੇਸ਼ ਲਈ ਪ੍ਰੇਰਨਾ ਦਾ ਤਿਉਹਾਰ ਬਣ ਗਿਆ ਹੈ । ਅੱਜ ਕੇਰਲਮ ਤੋਂ ਲੈ ਕੇ ਅਸਾਮ ਤੱਕ ਹਰ ਬੱਚਾ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਕੁਰਬਾਨੀਆਂ ਬਾਰੇ ਜਾਨਣ ਲੱਗਿਆ ਹੈ । ਵੀਰ ਬਾਲ ਦਿਵਸ ਨੇ ਭਾਰਤ ਭਰ ਦੇ ਅਣਗਿਣਤ ਬੱਚਿਆਂ ਅਤੇ ਨੌਜਵਾਨਾਂ ਦੇ ਦਿਲਾਂ ਵਿੱਚ ਅਟੁੱਟ ਹਿੰਮਤ ਭਰੀ ਹੈ।

Leave a Reply

Your email address will not be published. Required fields are marked *