Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਅੰਮ੍ਰਿਤਸਰ ‘ਚ ਪੁਲਿਸ-ਬਦਮਾਸ਼ ਮੁਠਭੇੜ, ਗੋਲੀ ਲੱਗਣ ਮਗਰੋਂ 2 ਮੁਲਜ਼ਮ ਕਾਬੂ

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਠਭੇੜ ਦੌਰਾਨ ਦੋਹਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗ ਗਈ। ਕਾਰਵਾਈ ਤੋਂ ਬਾਅਦ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੀਰਾ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਥਾਣਾ ਖਿਲਚੀਆਂ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਪਿੰਡ ਤਿਮੋਵਾਲ ਨੇੜੇ ਨਹਿਰ ਕੰਢੇ ਪਹੁੰਚੀ, ਜਿੱਥੇ ਮੋਟਰਸਾਈਕਲ ਸਵਾਰ ਦੋਵੇਂ ਮੁਲਜ਼ਮ ਨਜ਼ਰ ਆਏ।

ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ 4 ਤੋਂ 5 ਰਾਊਂਡ ਫਾਇਰ ਕਰ ਦਿੱਤੇ। ਆਪਣੀ ਸੁਰੱਖਿਆ ਅਤੇ ਜਵਾਬੀ ਕਾਰਵਾਈ ਕਰਦਿਆਂ ਥਾਣਾ ਖਿਲਚੀਆਂ ਦੇ ਮੁਖੀ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਇੱਕ ਗੋਲੀ ਹੀਰਾ ਸਿੰਘ ਦੀ ਲੱਤ ਵਿੱਚ ਲੱਗ ਗਈ।

ਜ਼ਖਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਦਕਿ ਦੂਜੇ ਮੁਲਜ਼ਮ ਨੂੰ ਵੀ ਮੌਕੇ ਤੋਂ ਕਾਬੂ ਕਰ ਲਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮ ਇਲਾਕੇ ਵਿੱਚ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਸਮੇਤ ਹੋਰ ਕੜੀਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *