Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦੀ ਇੱਕ ਵੀ ਚੈਟ ਜਾਂ ਸਬੂਤ ਪੇਸ਼ ਕਰੋ, ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗੋ: ਰਾਜਵੀਰ ਸਿੰਘ ਘੁੰਮਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, “ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈਪਰ ਸਬੂਤ ਪੇਸ਼ ਕਰਨਾ ਔਖਾ ਹੈ।”

 

ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, “ਮੈਂ ਬਿਕਰਮ ਸਿੰਘ ਮਜੀਠੀਆਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।”

 

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਈ ਅਸਲ ਤਕਲੀਫ਼ ਇਹ ਹੈ ਕਿ ਆਮ ਪਰਿਵਾਰਾਂ ਦੇ ਪੁੱਤਰ ਜ਼ਿੰਮੇਵਾਰੀ ਵਾਲੇ ਅਹੁਦਿਆਂ ਤੇ ਪਹੁੰਚ ਗਏ ਹਨ ਅਤੇ ਸਾਲਾਂ ਤੋਂ ਪੰਜਾਬ ਤੇ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਹੁਣ ਚੁਣੌਤੀ ਮਿਲ ਰਹੀ ਹੈ।

 

ਉਨ੍ਹਾਂ ਅੱਗੇ ਕਿਹਾ, “(ਮਜੀਠੀਆ) ਅਸਲ ਵਿੱਚ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਮ ਪਰਿਵਾਰਾਂ ਦੇ ਨੌਜਵਾਨ ਕਿਸ ਤਰ੍ਹਾਂ ਅੱਗੇ ਆਏ ਹਨ ਅਤੇ ਉਨ੍ਹਾਂ ਦੀਆਂ ਸਰਕਾਰ ਬਣਾਉਣ ਦੀਆਂ ਵਾਰੀਆਂ ਕਿਵੇਂ ਟੁੱਟੀਆਂ ਹਨ। ਜਦੋਂ ਉਹ ਸਾਡੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੇਤਾਂ ਹੁਣ ਉਹ ਭੈੜੇ ਝੂਠਾਂ ਅਤੇ ਚਰਿੱਤਰ ਹਨਨ ਤੇ ਉੱਤਰ ਆਏ ਹਨ।”

 

ਰਾਜਵੀਰ ਸਿੰਘ ਘੁੰਮਣ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ, “ਅਸੀਂ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। ਜੇਕਰ ਉਨ੍ਹਾਂ ਵਿੱਚ ਹਿੰਮਤ ਹੈਤਾਂ ਉਹ ਸਾਡੇ ਕੰਮਾਂ ਤੇ ਗੱਲ ਕਰਨਝੂਠੇ ਇਲਜ਼ਾਮਾਂ ਤੇ ਨਹੀਂ।”

Leave a Reply

Your email address will not be published. Required fields are marked *