ਪੰਜਾਬ: ਹੋਲਾ ਮਹੱਲਾ ਨੂੰ ਦੇਖਦਿਆਂ ਸਕੂਲਾਂ ਵਿੱਚ 3 ਦਿਨ ਦੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ…

Sri Anandpur Sahib ਅਤੇ Kiratpur Sahib ਬਲਾਕ ਦੇ ਸਕੂਲਾਂ ਵਿੱਚ 3 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਏ ਜਾ ਰਹੇ ਰਾਸ਼ਟਰੀ ਤਿਉਹਾਰ ਹੋਲਾ ਮਹੱਲਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਸੰਸਥਾਨਾਂ ਵਿੱਚ 3 ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਪ੍ਰੈਸ ਨੂੰ ਮਿਲੀ ਜਾਣਕਾਰੀ ਮੁਤਾਬਕ 2 ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਏ ਜਾ ਰਹੇ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਧਾਰਮਿਕ ਭਾਵਨਾਵਾਂ ਨਾਲ ਮੱਥਾ ਟੇਕਣ ਲਈ ਪਹੁੰਚਦੇ ਹਨ। ਇਸ ਕਾਰਨ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਦਿਕ਼ਤਾਂ ਆ ਸਕਦੀਆਂ ਹਨ।

ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਹੁਕਮ ਦਿੱਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਬਲਾਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 2 ਤੋਂ 4 ਮਾਰਚ ਤੱਕ 3 ਦਿਨ ਲਈ ਬੰਦ ਰਹਿਣਗੇ। ਹਾਲਾਂਕਿ ਜਿਨ੍ਹਾਂ ਸਕੂਲਾਂ ਵਿੱਚ 2 ਤੋਂ 4 ਮਾਰਚ ਤੱਕ ਬੋਰਡ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

Leave a Reply

Your email address will not be published. Required fields are marked *