ਪੰਜਾਬ ਦਾ ਫੌਜੀ ਜਵਾਨ ਹੋਇਆ ਸ਼ਹੀਦ, ਬਹਾਦਰੀ ਨਾਲ ਲੜਦਿਆਂ ਦਿੱਤੀ ਕਰਬਾਨੀ

ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਜਵਾਨ ਗੁਰਪ੍ਰੀਤ ਸਿੰਘ ਮਨੀਪੁਰ ਵਿਚ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ।
ਗੁਰਪ੍ਰੀਤ ਸਿੰਘ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਅਤੇ ਧੀ ਹਨ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿਚ ਸੇਵਾ ਨਿਭਾਅ ਰਿਹਾ ਸੀ।

ਗੁਰਪ੍ਰੀਤ ਸਿੰਘ ਬਾਰੇ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਫੌਜ, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲਿਸ ਨੇ 15 ਫਰਵਰੀ ਨੂੰ ਅੱਤਵਾਦੀਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਸੀ। ਇਸ ਕਾਰਵਾਈ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਗੋਲੀ ਲੱਗ ਗਈ।

ਦੱਸਿਆ ਜਾ ਰਿਹਾ ਹੈ ਕਿ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਉਹ ਮਾਤ-ਭੂਮੀ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

Leave a Reply

Your email address will not be published. Required fields are marked *