Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਰੋਕ, 5% ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕਣਗੇ

ਪੰਜਾਬ ਦੇ ਪ੍ਰਾਈਵੇਟ ਸਕੂਲ ਹੁਣ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ।ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਹੁਣ ਸੂਬੇ ਦੇ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਅਧਿਕਾਰਤ  X ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੱਖਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਹਿੱਤ ਵਿੱਚ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਵੱਲੋਂ ਆਰਡੀਨੈਂਸ ਨੂੰ ਮਨਜ਼ੂਰੀ ਮਿਲਣ ਨਾਲ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5 ਫੀਸਦੀ ਤੋਂ ਵੱਧ ਫੀਸਾਂ ਨਹੀਂ ਵਧਾ ਸਕੇਗਾ। ਸਰਕਾਰ ਦਾ ਮਕਸਦ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਾਨੇ ਫੀਸ ਵਾਧੇ ‘ਤੇ ਰੋਕ ਲਗਾਉਣਾ ਅਤੇ ਮਾਪਿਆਂ ਨੂੰ ਵਾਧੂ ਆਰਥਿਕ ਬੋਝ ਤੋਂ ਰਾਹਤ ਦੇਣਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਕਾਰੋਬਾਰ ਨਹੀਂ ਬਣਨ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਸੂਬੇ ਦੇ ਹਰ ਬੱਚੇ ਨੂੰ ਸਸਤੀ ਅਤੇ ਗੁਣਵੱਤਾ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *