ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵੇਂ ਬਜਟ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਤੇ ਪੰਜਾਬੀਆਂ ਦੀ ਇਮਾਨਦਾਰੀ ਨਾਲ ਸੇਵਾ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਲਿਜਾਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇੱਕ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਬਣਾਉਣਾ ਹੈ।

ਰਾਜਪਾਲ ਨੇ ਸਿਹਤ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਉਦਯੋਗ ਵਰਗੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ ਅਤੇ ਹੁਣ ਤੱਕ ਕਰੋੜਾਂ ਮਰੀਜ਼ ਇਸ ਦਾ ਲਾਭ ਲੈ ਚੁੱਕੇ ਹਨ। ਸਰਕਾਰ ਨੇ ਡਾਕਟਰਾਂ ਅਤੇ ਨਰਸਿੰਗ ਸਟਾਫ ਦੀ ਵੱਡੀ ਭਰਤੀ ਵੀ ਕੀਤੀ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ।

ਸਿੱਖਿਆ ਖੇਤਰ ਵਿੱਚ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਜ਼ਾਰਾਂ ਅਧਿਆਪਕਾਂ ਦੀ ਭਰਤੀ ਕੀਤੀ ਹੈ ਅਤੇ ਕਈ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਖੇਤੀਬਾੜੀ ਲਈ ਨਹਿਰੀ ਪਾਣੀ ਦੀ ਪਹੁੰਚ ਵਧਾਉਣ, ਕਿਸਾਨਾਂ ਨੂੰ ਸਬਸਿਡੀ ਅਤੇ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਰਾਜਪਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਸੜਕਾਂ ਦੇ ਵਿਕਾਸ, ਉਦਯੋਗਿਕ ਨਿਵੇਸ਼, ਰੋਜ਼ਗਾਰ ਮੌਕਿਆਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਡਿਜੀਟਲ ਸੇਵਾਵਾਂ ਰਾਹੀਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

Leave a Reply

Your email address will not be published. Required fields are marked *