Live Updates
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, 25 ਤੋਂ 27 ਅਕਤੂਬਰ ਤੱਕ ਹੋਣਗੇ ਧਾਰਮਿਕ ਸਮਾਗਮਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾਪੰਜਾਬ ’ਚ ਅੱਜ ਮੀਂਹ ਦਾ ਅਲਰਟ, 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਠੰਡ ਵਧਣ ਦੇ ਆਸਾਰਭਾਰਤ ਨੂੰ 181 ਦੌੜਾਂ ਦਾ ਟੀਚਾ, ਵੈਭਵ ਸੂਰਿਆਵੰਸ਼ੀ 4 ਤੇ ਸੰਜੂ ਸੈਮਸਨ 14 ਦੌੜਾਂ ਬਣਾ ਕੇ ਆਊਟ; ਅਭਿਸ਼ੇਕ ਸ਼ਰਮਾ ਤੇ ਸ਼੍ਰੇਅਸ ਅਈਅਰ ਕ੍ਰੀਜ਼ ’ਤੇਲੁਧਿਆਣਾ ’ਚ ਨਸ਼ਿਆਂ ਖ਼ਿਲਾਫ਼ ਪੁਲਿਸ ਦਾ CASO, 25 ਗਜ਼ਟਿਡ ਅਧਿਕਾਰੀ ਮੈਦਾਨ ’ਚ ਉਤਰੇਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, 25 ਤੋਂ 27 ਅਕਤੂਬਰ ਤੱਕ ਹੋਣਗੇ ਧਾਰਮਿਕ ਸਮਾਗਮਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾਪੰਜਾਬ ’ਚ ਅੱਜ ਮੀਂਹ ਦਾ ਅਲਰਟ, 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਠੰਡ ਵਧਣ ਦੇ ਆਸਾਰਭਾਰਤ ਨੂੰ 181 ਦੌੜਾਂ ਦਾ ਟੀਚਾ, ਵੈਭਵ ਸੂਰਿਆਵੰਸ਼ੀ 4 ਤੇ ਸੰਜੂ ਸੈਮਸਨ 14 ਦੌੜਾਂ ਬਣਾ ਕੇ ਆਊਟ; ਅਭਿਸ਼ੇਕ ਸ਼ਰਮਾ ਤੇ ਸ਼੍ਰੇਅਸ ਅਈਅਰ ਕ੍ਰੀਜ਼ ’ਤੇਲੁਧਿਆਣਾ ’ਚ ਨਸ਼ਿਆਂ ਖ਼ਿਲਾਫ਼ ਪੁਲਿਸ ਦਾ CASO, 25 ਗਜ਼ਟਿਡ ਅਧਿਕਾਰੀ ਮੈਦਾਨ ’ਚ ਉਤਰੇ
1 min read

ਮਾਨਸੂਨ ਨੂੰ ਲੈ ਕੇ ਪੰਜਾਬ ਸਰਕਾਰ ਅਲਰਟ, ਹੜ੍ਹਾਂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ

ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਮਾਨਸੂਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸੰਵੇਦਨਸ਼ੀਲ ਇਲਾਕਿਆਂ ਵਿੱਚ 24 ਘੰਟੇ ਨਿਗਰਾਨੀ ਯਕੀਨੀ ਬਣਾਉਣ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸੂਬੇ ਵਿੱਚ ਕਰੀਬ 414.75 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਹੜ੍ਹ ਰੋਕੂ ਕੰਮ ਕੀਤੇ ਗਏ ਹਨ। ਇਨ੍ਹਾਂ ਵਿੱਚ 101 ਬੋਲਡਰ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣ ਅਤੇ 22 ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕੰਮ ਸ਼ਾਮਲ ਹਨ। ਇਸ ਤੋਂ ਇਲਾਵਾ 188 ਡਰੇਨਾਂ ਦੀ ਸਫ਼ਾਈ ਅਤੇ ਪੰਜ ਹੜ੍ਹ ਕੰਟਰੋਲ ਗੇਟਾਂ ਨਾਲ ਸਬੰਧਤ ਕੰਮ ਵੀ ਕੀਤੇ ਗਏ ਹਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਰਿਆਵਾਂ, ਡਰੇਨਾਂ ਅਤੇ ਬੰਨ੍ਹਾਂ ਸਮੇਤ ਹੜ੍ਹਾਂ ਦੀ ਸੰਭਾਵਨਾ ਵਾਲੇ ਸਾਰੇ ਇਲਾਕਿਆਂ ’ਤੇ ਲਗਾਤਾਰ ਨਜ਼ਰ ਰੱਖਣ ਲਈ ਕਿਹਾ ਗਿਆ। ਨਾਲ ਹੀ ਗਾਰ ਕੱਢਣ ਅਤੇ ਹੋਰ ਜ਼ਰੂਰੀ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਕਿਸੇ ਵੀ ਅਚਾਨਕ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮਾਨਸੂਨ ਦੌਰਾਨ ਲੋਕਾਂ ਦੀ ਜਾਨ-ਮਾਲ, ਖੇਤੀਬਾੜੀ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਨੂੰ ਘੱਟ ਕਰਨ ਅਤੇ ਐਮਰਜੈਂਸੀ ਹਾਲਾਤ ਵਿੱਚ ਤੇਜ਼ੀ ਨਾਲ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਤਿਆਰ ਰੱਖਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *