Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

DA-DR ਮਾਮਲੇ ’ਚ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ, ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਯਾਨੀ DA ਅਤੇ ਮਹਿੰਗਾਈ ਰਾਹਤ DR ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਫੈਸਲੇ ਖ਼ਿਲਾਫ਼ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸਰਕਾਰ ਵੱਲੋਂ ਇਸ ਸਬੰਧੀ ਵਿਸ਼ੇਸ਼ ਛੁੱਟੀ ਪਟੀਸ਼ਨ ਯਾਨੀ SLP ਦਾਇਰ ਕੀਤੀ ਗਈ ਹੈ।

ਪਟੀਸ਼ਨ ਵਿੱਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਉਹ ਸੂਬੇ ਦੇ ਕਰਮਚਾਰੀਆਂ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ ਟੇਕ-ਹੋਮ ਸੈਲਰੀ ਯਕੀਨੀ ਬਣਾਉਣ ਲਈ ਲੋੜ ਅਨੁਸਾਰ DA ਵਧਾਉਣ ਲਈ ਤਿਆਰ ਹੈ। ਹਾਲਾਂਕਿ ਸਰਕਾਰ ਨੇ ਕੇਂਦਰ ਸਰਕਾਰ ਵਾਲੀ DA ਦਰ ਨੂੰ ਉਸੇ ਪ੍ਰਤੀਸ਼ਤ ਦੇ ਹਿਸਾਬ ਨਾਲ ਲਾਗੂ ਕਰਨ ਦਾ ਵਿਰੋਧ ਕੀਤਾ ਹੈ।

ਪੰਜਾਬ ਸਰਕਾਰ ਦਾ ਤਰਕ ਹੈ ਕਿ ਸੂਬੇ ਵਿੱਚ ਕਈ ਅਹੁਦਿਆਂ ’ਤੇ ਕਰਮਚਾਰੀਆਂ ਦੀ ਬੇਸਿਕ ਸੈਲਰੀ ਕੇਂਦਰੀ ਕਰਮਚਾਰੀਆਂ ਨਾਲੋਂ ਵੱਧ ਹੈ। ਅਜਿਹੇ ਵਿੱਚ ਸਿਰਫ਼ DA ਦੀ ਪ੍ਰਤੀਸ਼ਤ ਦਰ ਨੂੰ ਇੱਕੋ ਜਿਹਾ ਰੱਖਣਾ ਅਸਲ ਸਮਾਨਤਾ ਨਹੀਂ ਮੰਨੀ ਜਾ ਸਕਦੀ।

ਸਰਕਾਰ ਨੇ ਸੁਪਰੀਮ ਕੋਰਟ ਦੇ ਸਾਹਮਣੇ ਸੱਤ ਵੱਖ-ਵੱਖ ਸ਼੍ਰੇਣੀਆਂ ਦੇ ਅੰਕੜੇ ਵੀ ਪੇਸ਼ ਕੀਤੇ ਹਨ। ਸਰਕਾਰ ਮੁਤਾਬਕ ਇਨ੍ਹਾਂ ਵਿੱਚੋਂ ਪੰਜ ਸ਼੍ਰੇਣੀਆਂ ਵਿੱਚ 42 ਫੀਸਦੀ DA ਦੇ ਬਾਵਜੂਦ ਪੰਜਾਬ ਦੇ ਕਰਮਚਾਰੀਆਂ ਦੀ ਕੁੱਲ ਤਨਖਾਹ ਕੇਂਦਰੀ ਕਰਮਚਾਰੀਆਂ ਨਾਲੋਂ ਵੱਧ ਹੈ।

ਪੰਜਾਬ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਕਰਮਚਾਰੀਆਂ ਦੀ ਬਕਾਇਆ ਰਕਮ ਦੇ ਭੁਗਤਾਨ ਤੋਂ ਪਿੱਛੇ ਨਹੀਂ ਹਟ ਰਹੀ। ਸਰਕਾਰ ਮੁਤਾਬਕ 13 ਫਰਵਰੀ 2025 ਨੂੰ ਮਨਜ਼ੂਰ ਹੋਈ ਲਿਕਵੀਡੇਸ਼ਨ ਯੋਜਨਾ ਤਹਿਤ ਬਕਾਇਆ ਰਕਮ ਦੀ ਅਦਾਇਗੀ ਪੜਾਅਵਾਰ ਕੀਤੀ ਜਾ ਰਹੀ ਹੈ।

ਸਰਕਾਰ ਨੇ ਦਲੀਲ ਦਿੱਤੀ ਹੈ ਕਿ ਜੇਕਰ ਕੇਂਦਰ ਵਾਲੀ DA ਦਰ ਨੂੰ ਮੌਜੂਦਾ ਦਰ ਨਾਲ ਜੋੜਿਆ ਜਾਂਦਾ ਹੈ ਤਾਂ ਪੰਜਾਬ ਦੇ ਖ਼ਜ਼ਾਨੇ ’ਤੇ ਹਰ ਸਾਲ ਕਰੀਬ 6,500 ਕਰੋੜ ਰੁਪਏ ਦਾ ਵਾਧੂ ਬੋਝ ਪੈ ਸਕਦਾ ਹੈ। ਇਸ ਤੋਂ ਇਲਾਵਾ ਸੂਬੇ ਦੇ ਤਨਖਾਹ ਅਤੇ ਪੈਨਸ਼ਨ ਖਰਚੇ ਪਹਿਲਾਂ ਹੀ ਮਾਲੀਆ ਪ੍ਰਾਪਤੀਆਂ ਦਾ ਲਗਭਗ 51 ਫੀਸਦੀ ਹਨ।

ਹੁਣ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਨਾਲ ਹੀ ਸਰਕਾਰ ਨੇ ਮੌਜੂਦਾ ਭੁਗਤਾਨ ਯੋਜਨਾ ਨੂੰ ਜਾਰੀ ਰੱਖਣ ਦੀ ਇਜਾਜ਼ਤ ਦੇਣ ਦੀ ਵੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *