Live Updates
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ
1 min read

LPU ਵਿਵਾਦ ’ਤੇ ਪੰਜਾਬ ਸਰਕਾਰ ਐਕਸ਼ਨ ’ਚ, ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

LPU ਮਾਮਲੇ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ DGP ਪੰਜਾਬ ਗੌਰਵ ਯਾਦਵ ਨੂੰ ਖੁਦ ਮੌਕੇ ’ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਕਿਹਾ ਗਿਆ ਹੈ।

ਦਰਅਸਲ, LPU ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਗੰਭੀਰ ਘਟਨਾ ਦੀਆਂ ਖ਼ਬਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਮਾਮਲਾ ਵਧਣ ਤੋਂ ਬਾਅਦ ਕੈਂਪਸ ਵਿੱਚ ਭੰਨਤੋੜ ਹੋਈ ਅਤੇ ਨੈਸ਼ਨਲ ਹਾਈਵੇਅ ’ਤੇ ਵੀ ਆਵਾਜਾਈ ਪ੍ਰਭਾਵਿਤ ਹੋਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ SIT ਬਣਾਈ ਗਈ ਹੈ ਅਤੇ CCTV ਸਮੇਤ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੁਣ ਇਸ ਪੂਰੇ ਮਾਮਲੇ ਨੂੰ ਲੈ ਕੇ ਪੁਲਿਸ ਦੀ ਵੱਡੀ ਤਾਇਨਾਤੀ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਯੂਨੀਵਰਸਿਟੀ ਵਿੱਚ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਗਿਆ ਹੈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਫੋਰਸ ਤਾਇਨਾਤ ਹੈ। ਤਾਜ਼ਾ ਰਿਪੋਰਟਾਂ ਮੁਤਾਬਕ LPU ਵੱਲੋਂ 28 ਸਤੰਬਰ ਤੋਂ 10 ਦਿਨਾਂ ਲਈ ਰੈਗੂਲਰ ਕਲਾਸਾਂ ਮੁਅੱਤਲ ਕਰਨ ਅਤੇ ਮਿਡ-ਟਰਮ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।

ਉੱਥੇ ਹੀ ਕੁੜੀਆਂ ਦੇ ਹੋਸਟਲਾਂ ਵਿੱਚ ਕਿਸੇ ਤਰ੍ਹਾਂ ਦੇ ਸ਼ਰਾਰਤੀ ਅਨਸਰ ਦਾਖ਼ਲ ਹੋਣ ਜਾਂ ਗੜਬੜੀ ਹੋਣ ਸਬੰਧੀ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਗੱਲਾਂ ਨੂੰ ਪੁਲਿਸ ਵੱਲੋਂ ਅਫਵਾਹ ਦੱਸਿਆ ਗਿਆ ਹੈ। ਪੁਲਿਸ ਮੁਤਾਬਕ ਹੋਸਟਲਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉੱਥੇ ਸਥਿਤੀ ਆਮ ਹੈ। ਪੁਲਿਸ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਫਵਾਹਾਂ ’ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਸਰਕਾਰ ਅਤੇ ਪੁਲਿਸ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਸਭ ਤੋਂ ਵੱਡਾ ਫੋਕਸ LPU ਕੈਂਪਸ ਵਿੱਚ ਸ਼ਾਂਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ’ਤੇ ਹੈ।

Leave a Reply

Your email address will not be published. Required fields are marked *