Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 604 ਟਿਕਾਣਿਆਂ ’ਤੇ ਛਾਪੇਮਾਰੀ; 358 ਗ੍ਰਿਫ਼ਤਾਰ

ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਲਗਾਤਾਰ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ।

ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਆਪ੍ਰੇਸ਼ਨ ਚਲਾਏ ਜਾ ਰਹੇ ਹਨ।

ਮੁਹਿੰਮ ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 4 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ।

ਪੁਲਿਸ ਮੁਤਾਬਕ ਹੁਣ ਤੱਕ ਇਸ ਮੁਹਿੰਮ ਤਹਿਤ 64,930 ਵਿਅਕਤੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ 215 ਵਿਅਕਤੀਆਂ ਖ਼ਿਲਾਫ਼ ਅਹਿਤਿਆਤੀ ਕਾਰਵਾਈ ਕੀਤੀ ਗਈ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਸਬੰਧੀ ਜਾਣਕਾਰੀ ਬੇਝਿਜਕ ਪੁਲਿਸ ਤੱਕ ਪਹੁੰਚਾਉਣ। ਇਸ ਲਈ AGTF ਦੀ ਹੈਲਪਲਾਈਨ 93946-93946 ’ਤੇ ਗੁਪਤ ਤੌਰ ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

Leave a Reply

Your email address will not be published. Required fields are marked *