Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਨਸ਼ਿਆਂ ਦੀ ਮਾਰ ਝੱਲੀ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮਾਨ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੇ ਸਭ ਤੋਂ ਵੱਧ ਗੰਭੀਰ ਰੂਪ ਧਾਰਿਆ ਅਤੇ ਚਿੱਟੇ ਦਾ ਕਾਰੋਬਾਰ ਸੂਬੇ ਵਿੱਚ ਫੈਲਿਆ। ਇਸ ਦੇ ਨਾਲ ਹੀ ਬੇਅਦਬੀ ਦੀਆਂ ਘਟਨਾਵਾਂ ਦਾ ਦੌਰ ਵੀ ਉਸੇ ਸਮੇਂ ਦੌਰਾਨ ਸ਼ੁਰੂ ਹੋਇਆ।

ਹਰਪਾਲ ਚੀਮਾ ਨੇ ਕਿਹਾ ਕਿ ਇੱਕ ਪਾਸੇ ਕੁਝ ਸਿਆਸੀ ਧਿਰਾਂ ‘ਤੇ ਨਸ਼ੇ ਫੈਲਾਉਣ ਦੇ ਦੋਸ਼ ਲੱਗਦੇ ਰਹੇ ਹਨ, ਜਦਕਿ ਦੂਜੇ ਪਾਸੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਵੀ ਇਲਜ਼ਾਮ ਲੱਗਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣਾ ਅਤੇ ਨੌਜਵਾਨਾਂ ਨੂੰ ਸੁਰੱਖਿਅਤ ਭਵਿੱਖ ਦੇਣਾ ਹੈ।

ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਲਗਾਏ ਜਾ ਰਹੇ ਹਨ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਚੀਮਾ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਦੇ ਯਤਨਾਂ ਨਾਲ ਨਸ਼ਾ ਮਾਫੀਆ ‘ਤੇ ਲਗਾਤਾਰ ਨਕੇਲ ਕਸੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *