Live Updates
ਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂCM ਮਾਨ ਨੇ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨਾਲ ਕੀਤੀ ਮੁਲਾਕਾਤ, ਜਿੱਤ ਲਈ ਦਿੱਤੀ ਵਧਾਈਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂCM ਮਾਨ ਨੇ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨਾਲ ਕੀਤੀ ਮੁਲਾਕਾਤ, ਜਿੱਤ ਲਈ ਦਿੱਤੀ ਵਧਾਈ
1 min read

ਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026

ਪੰਜਾਬ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਫਿਜ਼ਿਕਸ ਲੈਕਚਰਾਰ ਦਿਨੇਸ਼ ਕੁਮਾਰ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਰਾਸ਼ਟਰੀ ਅਧਿਆਪਕ ਪੁਰਸਕਾਰ 2026 ਨਾਲ ਸਨਮਾਨਿਤ ਕੀਤਾ ਗਿਆ ਹੈ।

ਦਿਨੇਸ਼ ਕੁਮਾਰ ਸਰਕਾਰੀ ਸਕੂਲ ਵਿੱਚ ਭੌਤਿਕ ਵਿਗਿਆਨ ਪੜ੍ਹਾਉਂਦੇ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਨਵੀਨਤਮ ਯਤਨਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਵੱਕਾਰੀ ਸਨਮਾਨ ਮਿਲਿਆ ਹੈ। ਇਸ ਉਪਲਬਧੀ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਸੂਬੇ ਦੇ ਸਮੁੱਚੇ ਅਧਿਆਪਕ ਭਾਈਚਾਰੇ ਲਈ ਮਾਣ ਵਾਲੀ ਪ੍ਰਾਪਤੀ ਦੱਸਿਆ।

ਰਾਸ਼ਟਰੀ ਅਧਿਆਪਕ ਪੁਰਸਕਾਰ ਦੇਸ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਪ੍ਰਮੁੱਖ ਸਨਮਾਨਾਂ ਵਿੱਚੋਂ ਇੱਕ ਹੈ। ਇਹ ਪੁਰਸਕਾਰ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਯੋਗਦਾਨ, ਨਵੀਨਤਾ ਅਤੇ ਸਮਰਪਣ ਲਈ ਦਿੱਤਾ ਜਾਂਦਾ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਿਨੇਸ਼ ਕੁਮਾਰ ਦੀ ਰਾਸ਼ਟਰੀ ਪੱਧਰ ’ਤੇ ਹੋਈ ਚੋਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਅਧਿਆਪਕਾਂ ਦੀ ਮਿਹਨਤ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਅਧਿਆਪਕਾਂ ਨੂੰ ਵੀ ਆਪਣੇ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲਗਾਤਾਰ ਸੁਧਾਰ ਲਿਆਉਣ ਲਈ ਵਚਨਬੱਧ ਹੈ। ਦਿਨੇਸ਼ ਕੁਮਾਰ ਦਾ ਇਹ ਸਨਮਾਨ ਨਾ ਸਿਰਫ਼ ਪਟਿਆਲਾ ਸਗੋਂ ਪੂਰੇ ਪੰਜਾਬ ਲਈ ਮਾਣ ਦੀ ਗੱਲ ਹੈ।

Leave a Reply

Your email address will not be published. Required fields are marked *