Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 4 ਸਾਲ 8 ਮਹੀਨੇ ਦੀ ਕੈਦ, ਹਾਦਸੇ ‘ਚ 3 ਲੋਕਾਂ ਦੀ ਗਈ ਸੀ ਜਾਨ

ਅਮਰੀਕਾ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਭਿਆਨਕ ਸੜਕ ਹਾਦਸੇ ਦੇ ਮਾਮਲੇ ਵਿੱਚ 4 ਸਾਲ 8 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਹਾਦਸਾ ਅਕਤੂਬਰ 2025 ਵਿੱਚ ਕੈਲੀਫੋਰਨੀਆ ਦੇ I-10 ਫ੍ਰੀਵੇਅ ‘ਤੇ ਵਾਪਰਿਆ ਸੀ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਦੋਸ਼ ਹੈ ਕਿ ਡਰਾਈਵਰ ਜਸ਼ਨਪ੍ਰੀਤ ਸਿੰਘ ਦੇ ਸੈਮੀ-ਟਰੱਕ ਨੇ ਹਾਈਵੇਅ ‘ਤੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਸੀ। ਉਸ ‘ਤੇ ਨਸ਼ੇ ਦੀ ਹਾਲਤ ਵਿੱਚ ਟਰੱਕ ਚਲਾਉਣ ਦੇ ਵੀ ਇਲਜ਼ਾਮ ਲੱਗੇ ਸਨ।

ਜਾਣਕਾਰੀ ਮੁਤਾਬਕ, 21 ਸਾਲਾ ਜਸ਼ਨਪ੍ਰੀਤ ਸਿੰਘ ਨੂੰ ਹਾਦਸੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਨਿਊਜ਼ ਚੈਨਲ ਵੱਲੋਂ ਜਾਰੀ ਕੀਤੀ ਗਈ ਡੈਸ਼ ਕੈਮਰਾ ਵੀਡੀਓ ਵਿੱਚ ਸੈਮੀ-ਟਰੱਕ ਨੂੰ ਹੌਲੀ ਚੱਲ ਰਹੀ ਟ੍ਰੈਫਿਕ ਵਿੱਚ ਖੜ੍ਹੇ ਵਾਹਨਾਂ ਨਾਲ ਟਕਰਾਉਂਦੇ ਦੇਖਿਆ ਜਾ ਸਕਦਾ ਹੈ। ਇਸ ਹਾਦਸੇ ਵਿੱਚ ਕੁੱਲ ਅੱਠ ਵਾਹਨ ਆਪਸ ਵਿੱਚ ਟਕਰਾਏ ਸਨ, ਜਦਕਿ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।

ਜਾਂਚ ਦੌਰਾਨ ਜਸ਼ਨਪ੍ਰੀਤ ਸਿੰਘ ਨੇ ਲਾਪਰਵਾਹੀ ਨਾਲ ਵਾਹਨ ਚਲਾਉਣ ਦੇ ਤਿੰਨ ਗੰਭੀਰ ਦੋਸ਼ਾਂ ਨੂੰ ਅਦਾਲਤ ਵਿੱਚ ਸਵੀਕਾਰ ਕਰ ਲਿਆ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ 4 ਸਾਲ 8 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ।

ਅਮਰੀਕੀ ਅਧਿਕਾਰੀਆਂ ਦੇ ਅਨੁਸਾਰ ਜਸ਼ਨਪ੍ਰੀਤ ਸਿੰਘ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਿਹਾ ਸੀ। ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾਵੇਗਾ।

ਇਸ ਮਾਮਲੇ ਤੋਂ ਬਾਅਦ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ (CDL) ਜਾਰੀ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਵੀ ਇੱਕ ਨਵੀਂ ਬਹਿਸ ਛਿੜ ਗਈ ਹੈ।

Leave a Reply

Your email address will not be published. Required fields are marked *