Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਪੰਜਾਬ ਦੀਆਂ ਧੀਆਂ ਨੇ ਚਮਕਾਇਆ ਦੇਸ਼ ਭਰ ‘ਚ ਨਾਂ, ਅਮਨ ਅਰੋੜਾ ਨੇ ਕੀਤਾ ਸਨਮਾਨ

ਰੱਖਿਆ ਸੇਵਾਵਾਂ ਵਿੱਚ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀਆਂ ਹੋਣਹਾਰ ਧੀਆਂ ਮਹਿਕਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਸਨਮਾਨ ਕੀਤਾ ਗਿਆ।

ਰੂਪਨਗਰ ਜ਼ਿਲ੍ਹੇ ਦੇ ਪਿੰਡ ਪਪਰਾਲੀ ਦੇ ਇੱਕ ਕਿਸਾਨ ਪਰਿਵਾਰ ਨਾਲ ਸੰਬੰਧਿਤ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਸਮੂਹ ਪੰਜਾਬ ਦਾ ਮਾਣ ਵਧਾਇਆ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ ਦੇ ਪਿੰਡ ਸ਼ਾਹੂਰਾ ਦੀ ਵਸਨੀਕ ਕੋਮਲਪ੍ਰੀਤ ਕੌਰ, ਜੋ ਇੱਕ ਫ਼ੌਜੀ ਪਰਿਵਾਰ ਨਾਲ ਸੰਬੰਧ ਰੱਖਦੀ ਹੈ, ਨੇ ਨੈਸ਼ਨਲ ਡਿਫੈਂਸ ਅਕੈਡਮੀ (NDA) ਵਿੱਚ ਦਾਖਲੇ ਲਈ ਹੋਈ ਪ੍ਰੀਖਿਆ ਵਿੱਚ ਪੂਰੇ ਦੇਸ਼ ਵਿੱਚੋਂ 18ਵਾਂ ਰੈਂਕ ਹਾਸਲ ਕਰਕੇ ਆਪਣੀ ਯੋਗਤਾ ਅਤੇ ਮਿਹਨਤ ਦਾ ਲੋਹਾ ਮਨਵਾਇਆ ਹੈ।

ਇਸ ਮੌਕੇ ਅਮਨ ਅਰੋੜਾ ਨੇ ਦੋਵੇਂ ਧੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਿਕਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਪੰਜਾਬ ਦੀਆਂ ਧੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਫਲਤਾ ਸਾਬਤ ਕਰਦੀ ਹੈ ਕਿ ਪੰਜਾਬ ਦੀਆਂ ਧੀਆਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਮੌਕਾ ਮਿਲਣ ‘ਤੇ ਦੇਸ਼ ਪੱਧਰ ‘ਤੇ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਦੀਆਂ ਹਨ।

ਅਮਨ ਅਰੋੜਾ ਨੇ ਦੱਸਿਆ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਹੁਣ ਤੱਕ 377 ਤੋਂ ਵੱਧ ਨੌਜਵਾਨ ਦੇਸ਼ ਦੀਆਂ ਸਸ਼ਸਤ੍ਰ ਫ਼ੌਜਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਪੰਜਾਬ ਇਕਲੌਤਾ ਸੂਬਾ ਹੈ ਜੋ ਲੜਕੀਆਂ ਲਈ ਇਸ ਤਰ੍ਹਾਂ ਦਾ ਵਿਸ਼ੇਸ਼ ਰੱਖਿਆ ਤਿਆਰੀ ਸੰਸਥਾਨ ਚਲਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ, ਖ਼ਾਸ ਕਰਕੇ ਧੀਆਂ ਨੂੰ, ਰੱਖਿਆ ਸੇਵਾਵਾਂ ਵਿੱਚ ਅੱਗੇ ਵਧਣ ਲਈ ਹਰ ਸੰਭਵ ਮੌਕਾ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਦੇਸ਼ ਸੇਵਾ ਦੇ ਆਪਣੇ ਸੁਪਨੇ ਸਾਕਾਰ ਕਰ ਸਕਣ।

Leave a Reply

Your email address will not be published. Required fields are marked *