ਕੁਸ਼ਤੀ ਜਗਤ ’ਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ- ਏ- ਹਿੰਦ ਜਸਕੰਵਰ ਸਿੰਘ ਪੱਟੀ ਆਪਣੇ ਸਾਥੀਆਂ ਸਮੇਤ ਅੱਜ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। CM ਭਗਵੰਤ ਮਾਨ ਨੇ ਟਵੀਟ ਕਰਕੇ ਤਸਵੀਰਾਂ ਸਾਂਝੀਆਂ ਕੀਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਜੀ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ।
ਉਨ੍ਹਾਂ ਅੱਗੇ ਕਿਹਾ ਕਿ ਖੇਡ ਜਗਤ ਵਿੱਚ ਉਹਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ। ਜੱਸਾ ਭੱਟੀ ਜੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।
