Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰਣਾਇਕ ਪੜਾਅ ਵਿੱਚ ਦਾਖ਼ਲ, ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਮਾਨਸਿਕ ਸਿਹਤ ਜਾਗਰੂਕਤਾ ਮੁਹਿੰਮ ਨੂੰ ਦਿੱਤੀ ਤੇਜ਼ੀ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ ਪੜਾਅ ਵਿੱਚ ਦਾਖ਼ਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਲਈ ਮਾਨਸਿਕ ਸਿਹਤ, ਸਮੇਂ ਸਿਰ ਦਖ਼ਲਅੰਦਾਜ਼ੀ ਅਤੇ ਭਾਈਚਾਰਕ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕਰ ਰਹੀ ਹੈ, ਇਸ ਦਿਸ਼ਾ ਵਿੱਚ ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸੰਵਾਦ ਪ੍ਰੋਗਰਾਮਾਂ ਰਾਹੀਂ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਵਧਾਈ ਜਾ ਰਹੀ ਹੈ।

 

ਇਸੇ ਲੜੀ ਤਹਿਤ, ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸ਼ਨੀਵਾਰ ਨੂੰ ਰਾਇਤ-ਬਾਹਰਾ ਯੂਨੀਵਰਸਿਟੀ ਵਿਖੇ ‘ਮੈਂਟਲ ਹੈਲਥ ਐਂਡ ਰਿਡਿਊਸਿੰਗ ਦ ਡਿਮਾਂਡ ਫਾਰ ਡਰੱਗਜ਼’ ਵਿਸ਼ੇ ’ਤੇ ਇੱਕ ਪੈਨਲ ਚਰਚਾ ਕਰਵਾਈ ਗਈ, ਇਸ ਦਾ ਆਯੋਜਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ (ਐੱਨਏਪੀਡੀਡੀਆਰ) ਤਹਿਤ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ (ਡੀਆਈਟੀਐੱਸਯੂ) ਵੱਲੋਂ ਕੀਤਾ ਗਿਆ।

 

ਪ੍ਰੋਗਰਾਮ ਦੌਰਾਨ ਮਾਹਿਰਾਂ ਨੇ ਜ਼ੋਰ ਦਿੱਤਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰੀਰਕ ਸਿਹਤ ਨਾਲ ਜੁੜੀ ਸਮੱਸਿਆ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਇਸ ਦੇ ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਪੱਖ ਵੀ ਹਨ। ਤਣਾਅ, ਇਕੱਲਾਪਣ, ਸਾਥੀਆਂ ਦਾ ਨਕਾਰਾਤਮਕ ਪ੍ਰਭਾਵ ਅਤੇ ਨਿੱਜੀ ਜੀਵਨ ਦੀਆਂ ਮੁਸ਼ਕਲਾਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਸੰਵੇਦਨਸ਼ੀਲ ਬਣਾ ਸਕਦੀਆਂ ਹਨ। ਇਸ ਲਈ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੇਂ ਸਿਰ ਦਖ਼ਲਅੰਦਾਜ਼ੀ, ਪਰਿਵਾਰਕ ਸਹਿਯੋਗ, ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਲੋੜ ਪੈਣ ’ਤੇ ਸਮੇਂ ਸਿਰ ਪੇਸ਼ੇਵਰ ਸਹਾਇਤਾ ਲੈਣ ਦੀ ਮਹੱਤਤਾ ਨੂੰ ਉਜਾਗਰ ਕੀਤਾ ਜਾ ਰਿਹਾ ਹੈ।

 

ਇਸ ਪੈਨਲ ਚਰਚਾ ਦੇ ਨਾਲ ਸੂਬੇ ਦੇ ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐੱਲਐੱਮਐੱਚਪੀ) ਦੇ ਫੈਲੋਜ਼ ਲਈ ਕਰਵਾਏ ਗਏ ਹਫ਼ਤਾ ਭਰ ਦੇ ਸਿਖਲਾਈ ਪ੍ਰੋਗਰਾਮ ਦੀ ਵੀ ਸਮਾਪਤੀ ਹੋਈ, ਇਸ ਪ੍ਰੋਗਰਾਮ ਨੂੰ ਨਸ਼ਿਆਂ ਦੀ ਸਮੱਸਿਆ ਨੂੰ ਘਟਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਦੇਸ਼ ਦੀ ਪਹਿਲੀ ਫੈਲੋਸ਼ਿਪ ਦੱਸਿਆ ਗਿਆ।

 

ਚਰਚਾ ਵਿੱਚ ਮਨੋਵਿਗਿਆਨੀ ਪ੍ਰਨੀਤ ਕੌਰ, ਮਨੋਚਿਕਿਤਸਕ ਡਾ. ਸੁਖਤੇਜ ਸਾਹਨੀ, ਸੋਸ਼ਲ ਇਨਫਲੂਐਂਸਰ ਮੇਹੁਲ ਸੈਣੀ ਅਤੇ ਮੋਟਰਸਾਈਕਲ ਰਾਈਡਰ ਸ਼ਿਵਾਨੀ ਚੌਹਾਨ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀ, ਰਾਈਡਰ ਸਮੂਹਾਂ ਦੇ ਮੈਂਬਰ ਅਤੇ ਹੋਰ ਭਾਗੀਦਾਰ ਵੀ ਮੌਜੂਦ ਸਨ।

 

ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ੀਲੇ ਪਦਾਰਥਾਂ ਨੂੰ ਅਜ਼ਮਾਉਣ ਲਈ ਸਾਥੀਆਂ ਦੇ ਦਬਾਅ ਅੱਗੇ ਨਾ ਝੁਕਣ। ਇਸ ਦੇ ਨਾਲ ਹੀ, ਜੇਕਰ ਕਿਸੇ ਦੋਸਤ ਵਿੱਚ ਨਸ਼ਿਆਂ ਦੇ ਸੇਵਨ ਦੇ ਸੰਕੇਤ ਦਿਖਾਈ ਦੇਣ, ਤਾਂ ਉਸ ਦਾ ਮਜ਼ਾਕ ਉਡਾਉਣ ਜਾਂ ਉਸ ਨੂੰ ਇਕੱਲਾ ਛੱਡਣ ਦੀ ਬਜਾਏ ਮਦਦ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ। ਮਾਹਿਰਾਂ ਨੇ ਨਸ਼ਿਆਂ ਦੀ ਰੋਕਥਾਮ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਸਕਾਰਾਤਮਕ ਦੋਸਤੀ ਵਿਕਸਿਤ ਕਰਨ ਦੀ ਸਲਾਹ ਦਿੱਤੀ।

 

ਮਾਹਿਰਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਤਮਕ ਸਮੱਸਿਆਵਾਂ ਨੂੰ ਦਬਾਉਣ ਦੀ ਬਜਾਏ ਮਾਪਿਆਂ, ਅਧਿਆਪਕਾਂ ਜਾਂ ਹੋਰ ਭਰੋਸੇਯੋਗ ਵਿਅਕਤੀਆਂ ਨਾਲ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਲੋੜ ਪੈਣ ’ਤੇ ਮਨੋਵਿਗਿਆਨਕ ਸਲਾਹਕਾਰਾਂ ਜਾਂ ਯੋਗ ਸਿਹਤ ਮਾਹਿਰਾਂ ਤੋਂ ਸਹਾਇਤਾ ਲੈਣ ਵਿੱਚ ਝਿਜਕ ਮਹਿਸੂਸ ਨਹੀਂ ਕਰਨੀ ਚਾਹੀਦੀ।

 

ਇਸੇ ਸਵੇਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਤਿਹਗੜ੍ਹ ਸਾਹਿਬ ਦੇ ਛੱਪੜ ਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਿਰਣਾਇਕ ਪੜਾਅ ਦੀ ਸ਼ੁਰੂਆਤ ਕੀਤੀ,ਉਨ੍ਹਾਂ ਪੰਜਾਬ ਅਗੇਂਸਟ ਡਰੱਗਜ਼ ਬਾਈਕਰਜ਼ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਰੈਲੀ ਪੂਰੇ ਪੰਜਾਬ ਵਿੱਚੋਂ ਲੰਘੇਗੀ ਅਤੇ ਇਸ ਦਾ ਉਦੇਸ਼ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ।

 

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਸ ਵਿੱਚ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ ਹੈ।

Leave a Reply

Your email address will not be published. Required fields are marked *