Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਪੰਜਾਬ-ਚੰਡੀਗੜ੍ਹ ਵਿੱਚ ਦੋ ਦਿਨ ਮੀਂਹ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ 3 ਅਤੇ 4 ਅਗਸਤ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਕੁਝ ਥਾਵਾਂ ‘ਤੇ ਭਾਰੀ ਵਰਖਾ ਦੀ ਸੰਭਾਵਨਾ ਜਤਾਉਂਦਿਆਂ ਦੋਵੇਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਲੋੜੀਂਦੀਆਂ ਸੁਰੱਖਿਆ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਵੀ ਹੈ। ਲੋਕਾਂ ਨੂੰ ਪਾਣੀ ਭਰਨ ਵਾਲੇ ਇਲਾਕਿਆਂ ਤੋਂ ਦੂਰ ਰਹਿਣ, ਬਿਜਲੀ ਕੜਕਣ ਸਮੇਂ ਖੁੱਲ੍ਹੀਆਂ ਥਾਵਾਂ ‘ਤੇ ਨਾ ਜਾਣ ਅਤੇ ਦਰੱਖਤਾਂ ਜਾਂ ਬਿਜਲੀ ਦੇ ਖੰਭਿਆਂ ਹੇਠਾਂ ਖੜ੍ਹੇ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ 5 ਅਤੇ 6 ਅਗਸਤ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ। ਹਾਲਾਂਕਿ ਇਸ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਘੱਟ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਉਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਵਰਖਾ ਖੇਤੀਬਾੜੀ ਲਈ ਲਾਭਕਾਰੀ ਸਾਬਤ ਹੋ ਸਕਦੀ ਹੈ, ਪਰ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਅਤੇ ਕੁਝ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਹੈ। ਇਸ ਲਈ ਲੋਕਾਂ ਨੂੰ ਮੌਸਮ ਵਿਭਾਗ ਦੀਆਂ ਤਾਜ਼ਾ ਹਦਾਇਤਾਂ ਦੀ ਪਾਲਣਾ ਕਰਨ ਅਤੇ ਖਰਾਬ ਮੌਸਮ ਦੌਰਾਨ ਬਿਨਾਂ ਲੋੜ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

Leave a Reply

Your email address will not be published. Required fields are marked *