Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਨੇਰੀ ਦਾ ਅਲਰਟ, 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਵੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਵਿੱਚ 22 ਜੂਨ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ। 18 ਜੂਨ ਤੋਂ ਇੱਕ ਨਵਾਂ ਪੱਛਮੀ ਵਿਘਨ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਗਤੀਵਿਧੀ ਵਿੱਚ ਵਾਧਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ 17 ਜੂਨ ਅਤੇ 19 ਤੋਂ 22 ਜੂਨ ਦਰਮਿਆਨ ਸੂਬੇ ਦੇ ਕਈ ਹਿੱਸਿਆਂ ਵਿੱਚ ਬਿਜਲੀ ਚਮਕਣ, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *