Live Updates
ਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ
1 min read

ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਮੈਂ ਖੁਦ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਦੇ ਵਿਚਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵੜਿੰਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਰਸਮੀ ਤੌਰ ’ਤੇ ਸੌਂਪ ਦਿੱਤਾ।

ਰਾਹੁਲ ਗਾਂਧੀ ਦੇ 10 ਜਨਪਥ ਸਥਿਤ ਨਿਵਾਸ ’ਤੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ ਅਤੇ ਕਿਸੇ ਨੇ ਉਨ੍ਹਾਂ ਤੋਂ ਅਸਤੀਫ਼ਾ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਕਾਂਗਰਸ ਸਾਹਮਣੇ ਮੌਜੂਦ ਚੁਣੌਤੀਆਂ ਬਾਰੇ ਚਰਚਾ ਹੋਈ।

ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਵਜੋਂ ਆਪਣੇ ਸਾਢੇ ਚਾਰ ਸਾਲਾਂ ਦੇ ਤਜਰਬੇ ਬਾਰੇ ਰਾਹੁਲ ਗਾਂਧੀ ਨਾਲ ਗੱਲ ਕੀਤੀ। ਉਨ੍ਹਾਂ ਪੰਜਾਬ ਕਾਂਗਰਸ ਦੀਆਂ ਚੁਣੌਤੀਆਂ, ਉਨ੍ਹਾਂ ਦੇ ਹੱਲ ਅਤੇ ਪਾਰਟੀ ਦੀਆਂ ਤਾਕਤਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਪ੍ਰਧਾਨ ਵਜੋਂ ਅਹੁਦਾ ਸੰਭਾਲਣਾ ਉਨ੍ਹਾਂ ਲਈ ਇੱਕ ਪ੍ਰਾਪਤੀ ਸੀ, ਪਰ ਕੋਈ ਵੀ ਵਿਅਕਤੀ ਹਮੇਸ਼ਾ ਇੱਕੋ ਅਹੁਦੇ ’ਤੇ ਨਹੀਂ ਰਹਿੰਦਾ। ਉਨ੍ਹਾਂ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਸ਼ਕਲ ਹਾਲਾਤਾਂ ਵਿੱਚ ਉਨ੍ਹਾਂ ਨੂੰ ਸਾਢੇ ਚਾਰ ਸਾਲ ਤੱਕ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ।

ਵੜਿੰਗ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਪਾਰਟੀ ਨੂੰ ਜਿੱਥੇ ਵੀ ਉਨ੍ਹਾਂ ਦੀ ਲੋੜ ਹੋਵੇਗੀ, ਉਹ ਉੱਥੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਰਹਿਣਗੇ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਲੰਬੇ ਸਮੇਂ ਤੱਕ ਸੂਬਾ ਪ੍ਰਧਾਨ ਰਹਿਣ ਤੋਂ ਬਾਅਦ ਉਹ ਕੁਝ ਦਿਨਾਂ ਦਾ ਬ੍ਰੇਕ ਲੈਣਾ ਚਾਹੁੰਦੇ ਹਨ।

ਇਹ ਘਟਨਾਕ੍ਰਮ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਾਹਮਣੇ ਆਇਆ ਹੈ। ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੀ ਅਗਲੀ ਅਗਵਾਈ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਪਾਰਟੀ ਵੱਲੋਂ ਅਗਲੇ ਸੂਬਾ ਪ੍ਰਧਾਨ ਬਾਰੇ ਅੰਤਿਮ ਫ਼ੈਸਲੇ ਦਾ ਐਲਾਨ ਹੋਣਾ ਬਾਕੀ ਹੈ।

Leave a Reply

Your email address will not be published. Required fields are marked *