Live Updates
ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀ
1 min read

ਰਾਮ ਮੰਦਰ ਦਾਨ ਮਾਮਲਾ ਸੁਪਰੀਮ ਕੋਰਟ ਪਹੁੰਚਿਆ, CBI ਜਾਂਚ ਦੀ ਮੰਗ

ਅਯੁੱਧਿਆ ਦੇ ਰਾਮ ਮੰਦਰ ਵਿੱਚ ਕਥਿਤ ਦਾਨ ਅਤੇ ਚੜ੍ਹਾਵੇ ਦੀ ਦੁਰਵਰਤੋਂ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਦੋ ਜਨਹਿਤ ਪਟੀਸ਼ਨਾਂ (PIL) ਦਾਇਰ ਕੀਤੀਆਂ ਗਈਆਂ ਹਨ।

ਇਨ੍ਹਾਂ ਪਟੀਸ਼ਨਾਂ ‘ਤੇ 13 ਜੁਲਾਈ, ਸੋਮਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲਾ ਬੈਂਚ ਸੁਣਵਾਈ ਕਰੇਗਾ। ਤਿੰਨ ਮੈਂਬਰੀ ਇਸ ਬੈਂਚ ਵਿੱਚ ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਐੱਸ. ਮੋਹਨ ਵੀ ਸ਼ਾਮਲ ਹੋਣਗੇ।

ਪਹਿਲੀ ਜਨਹਿਤ ਪਟੀਸ਼ਨ ਵਕੀਲ ਅਜੈ ਕੁਮਾਰ ਰਾਏ ਅਤੇ ਦਿਨੇਸ਼ ਕੁਮਾਰ ਯਾਦਵ ਵੱਲੋਂ ਦਾਇਰ ਕੀਤੀ ਗਈ ਹੈ। ਇਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰਾਮ ਮੰਦਰ ਵਿੱਚ ਸ਼ਰਧਾਲੂਆਂ ਵੱਲੋਂ ਦਿੱਤੇ ਗਏ ਦਾਨ ਅਤੇ ਚੜ੍ਹਾਵੇ ਦੀ ਕਥਿਤ ਤੌਰ ‘ਤੇ ਦੁਰਵਰਤੋਂ ਕੀਤੀ ਗਈ ਹੈ। ਪਟੀਸ਼ਨਕਰਤਾਵਾਂ ਨੇ ਇਸ ਮਾਮਲੇ ਦੀ ਨਿਰਪੱਖ ਅਤੇ ਅਦਾਲਤ ਦੀ ਨਿਗਰਾਨੀ ਹੇਠ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਇਸੇ ਮਾਮਲੇ ਵਿੱਚ ਰਾਸ਼ਟਰੀ ਜਨਤਾ ਦਲ (RJD) ਦੇ ਸੰਸਦ ਮੈਂਬਰ ਸੁਧਾਕਰ ਸਿੰਘ ਨੇ ਵੀ ਵੱਖਰੀ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਪਟੀਸ਼ਨ ਵਿੱਚ ਵੀ ਰਾਮ ਮੰਦਰ ਟਰੱਸਟ ਵਿੱਚ ਕਥਿਤ ਵਿੱਤੀ ਬੇਨਿਯਮੀਆਂ, ਦਾਨ ਅਤੇ ਚੜ੍ਹਾਵੇ ਦੇ ਪ੍ਰਬੰਧਨ ਦੀ ਵਿਸਤ੍ਰਿਤ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਦੋਵਾਂ ਪਟੀਸ਼ਨਾਂ ਵਿੱਚ ਸੁਪਰੀਮ ਕੋਰਟ ਤੋਂ ਅਪੀਲ ਕੀਤੀ ਗਈ ਹੈ ਕਿ ਮਾਮਲੇ ਦੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਈ ਜਾਵੇ, ਤਾਂ ਜੋ ਦਾਨ ਅਤੇ ਚੜ੍ਹਾਵੇ ਨਾਲ ਜੁੜੇ ਸਾਰੇ ਤੱਥ ਪਾਰਦਰਸ਼ੀ ਢੰਗ ਨਾਲ ਸਾਹਮਣੇ ਆ ਸਕਣ।

ਹੁਣ ਇਸ ਮਾਮਲੇ ‘ਤੇ ਸਭ ਦੀ ਨਜ਼ਰ 13 ਜੁਲਾਈ ਨੂੰ ਹੋਣ ਵਾਲੀ ਸੁਪਰੀਮ ਕੋਰਟ ਦੀ ਸੁਣਵਾਈ ‘ਤੇ ਟਿਕੀ ਹੋਈ ਹੈ, ਜਿੱਥੇ ਅਦਾਲਤ ਇਹ ਤੈਅ ਕਰੇਗੀ ਕਿ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਜਾਣ ਜਾਂ ਨਹੀਂ।

Leave a Reply

Your email address will not be published. Required fields are marked *