ਪੰਜਾਬ ਵਿੱਚ “ਮਾਵਾਂ ਧੀਆਂ ਯੋਜਨਾ” ਦੀ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ: CM ਵੱਲੋਂ ਸ਼ੁਭਾਰੰਭ, ਜੁਲਾਈ ਤੋਂ ਮਿਲਣਗੇ 1500 ਰੁਪਏ, ਕੱਲ੍ਹ ਤੋਂ ਪਾਇਲਟ ਪ੍ਰੋਜੈਕਟ ਵੀ ਸ਼ੁਰੂ

ਪੰਜਾਬ ਵਿੱਚ “ਮਾਵਾਂ ਧੀਆਂ ਸਤਕਾਰ ਯੋਜਨਾ” ਲਈ ਅੱਜ ਤੋਂ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੌਰੇ ਦੌਰਾਨ ਇਸ ਯੋਜਨਾ ਦਾ ਸ਼ੁਭਾਰੰਭ ਕਰਨਗੇ। 15 ਅਪ੍ਰੈਲ ਤੋਂ 9 ਵਿਧਾਨ ਸਭਾ ਹਲਕਿਆਂ ਵਿੱਚ ਇਸਦਾ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਆਦਮਪੁਰ, ਮਲੋਟ, ਸ੍ਰੀ ਆਨੰਦਪੁਰ ਸਾਹਿਬ, ਦੀੜਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦੇਹਾਤੀ ਸ਼ਾਮਲ ਹਨ।

ਇਸ ਤੋਂ ਬਾਅਦ 15 ਮਈ ਤੋਂ ਬਾਕੀ 108 ਹਲਕਿਆਂ ਵਿੱਚ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਜੁਲਾਈ ਮਹੀਨੇ ਤੋਂ ਹਰ ਮਹੀਨੇ 1000 ਜਾਂ 1500 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਸਰਕਾਰ ਵੱਲੋਂ ਇਸ ਯੋਜਨਾ ਲਈ 9200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਸਾਰੀ ਤਿਆਰੀ ਮੁਕੰਮਲ ਕਰ ਲਈ ਗਈ ਹੈ।

ਰਜਿਸਟ੍ਰੇਸ਼ਨ ਅਤੇ ਭੁਗਤਾਨ ਪ੍ਰਕਿਰਿਆ


ਰਜਿਸਟ੍ਰੇਸ਼ਨ ਆੰਗਣਵਾੜੀ ਕੇਂਦਰਾਂ ਅਤੇ ਸੇਵਾ ਕੇਂਦਰਾਂ ‘ਤੇ ਮੁਫ਼ਤ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਮਿਲਣ ਵਾਲੀ ਰਾਸ਼ੀ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਡੀਬੀਟੀ (Direct Benefit Transfer) ਰਾਹੀਂ ਸਿੱਧੀ ਭੇਜੀ ਜਾਵੇਗੀ।

ਮੌਤ ਦੀ ਸਥਿਤੀ ਵਿੱਚ ਕੀ ਹੋਵੇਗਾ


ਯੋਜਨਾ ਦੀ ਨਿਗਰਾਨੀ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਉੱਚ-ਸਤ੍ਹਾ ਕਮੇਟੀ ਬਣਾਈ ਗਈ ਹੈ। ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਲਈ ਸਰਕਾਰ ਵੱਲੋਂ ਮੋਬਿਲਾਈਜ਼ਰ ਅਤੇ ਫੈਸਿਲੀਟੇਟਰ ਵੀ ਤੈਨਾਤ ਕੀਤੇ ਜਾਣਗੇ। ਜੇਕਰ ਕਿਸੇ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ ਤਾਂ ਪਹਿਲਾਂ ਮਿਲੀ ਰਕਮ ਵਾਪਸ ਨਹੀਂ ਲਈ ਜਾਵੇਗੀ, ਪਰ ਅਗਲੀ ਕਿਸ਼ਤ ਜਾਰੀ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *